Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵਿਖੇ ਗੁਰਜੀਤ ਸਿੰਘ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਵਿਖੇ ਗੁਰਜੀਤ ਸਿੰਘ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਵਿਖੇ ਗੁਰਜੀਤ ਸਿੰਘ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕਪੂਰਥਲਾ : ਪੰਜਾਬ ਦੇ ਜਿਲ੍ਹਾ ਕਪੂਰਥਲਾ ਨਾਲ ਸਬੰਧਤ ਪਿੰਡ ਕੂਕਾ ਤਲਵੰਡੀ ਵਾਸੀ ਗੁਰਜੀਤ ਸਿੰਘ ਜੋ ਕਿ ਅਮਰੀਕਾ ਵਿਖੇ ਪਿਛਲੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ ਦੀ ਅਮਰੀਕਾ ਵਿਖੇ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਨੌਜਵਾਨ ਦੇ ਘਰ ’ਚ ਮਾਤਮ ਪਸਰ ਗਿਆ ਹੈ। ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਲੜਕੇ ਦੇ ਤਾਏ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਗੁਰਜੀਤ ਸਿੰਘ (32) ਪੁੱਤਰ ਗੁਰਦੇਵ ਸਿੰਘ ਅਮਰੀਕਾ ਦੇ ਨਿਊਯਾਰਕ ਸ਼ਹਿਰ ਚ ਰਹਿੰਦਾ ਸੀ ਤੇ ਛੇ ਮਹੀਨੇ ਪਹਿਲਾਂ ਪੰਜਾਬ ਤੋਂ ਹੋ ਗਿਆ ਸੀ ਅਤੇ ਦੋ ਦਿਨ ਤੱਕ ਪੰਜਾਬ ਆਉਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ 18 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ।ਉਨ੍ਹਾਂ ਅੱਗੇ ਦੱਸਿਆ ਕਿ ਗੁਰਜੀਤ ਸਿੰਘ ਪੰਜਾਬ ਆਉਣ ਲਈ ਫਲਾਈਟ ਚੜਨ ਦੀ ਤਿਆਰ ਕਰ ਰਿਹਾ ਸੀ ਅਤੇ ਸਮਾਨ ਪੈਕ ਕਰਕੇ ਫਲਾਈਟ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਉਹ ਉੱਥੇ ਅਮਰੀਕਾ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ। ਜਦੋਂ ਉਹ ਮੱਥਾ ਟੇਕ ਕੇ ਪਰਤਿਆਂ ਤਾ ਉਸਦੇ ਇੱਕ ਦਮ ਦਰਦ ਉੱਠਿਆ ਅਤੇ ਉਹ ਖੁਦ ਹੀ ਗੱਡੀ ਲੈ ਕੇ ਹਸਪਤਾਲ ਚਲਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਤਾਇਆ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਵਿਆਹ ਨੂੰ ਲੈ ਕੇ ਘਰ ਵਿੱਚ ਤਿਆਰੀ ਚੱਲ ਰਹੀ ਸੀ । ਉਸਦੀ ਮੌਤ ਦੀ ਖਬਰ ਨਾਲ ਹਰੇਕ ਦੀ ਅੱਖਾਂ ਨਮ ਹੋਈਆਂ ਪਈਆਂ ਹਨ। ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ ।

Advertisement
Advertisement
Advertisement
Advertisement
Scroll to Top