Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕਮ ਚਾਂਸਲਰ ਨੇ ਬਣਾਈ ਦੋ ਮੈਂਬਰੀ ‘ਐਕਸਟਰਨਲ ਕਮੇਟੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕਮ ਚਾਂਸਲਰ ਨੇ ਬਣਾਈ ਦੋ ਮੈਂਬਰੀ ‘ਐਕਸਟਰਨਲ ਕਮੇਟੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕਮ ਚਾਂਸਲਰ ਨੇ ਬਣਾਈ ਦੋ ਮੈਂਬਰੀ ‘ਐਕਸਟਰਨਲ ਕਮੇਟੀ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਭਾਦਸੋਂ ਰੋਡ ਵਿਖੇ ਬਣੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਵਿਦਿਆਰਥੀਆਂ ਅਤੇ ਯੂਨੀਵਰਸਟੀ ਦੇ ਵਾਈਸ ਚਾਂਸਲਰ ਵਿਚਕਾਰ ਚੱਲ ਰਹੀ ਖਿੱਚ ਧੂਹ ਨੂੰ ਖਤਮ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕਮ ਚਾਂਸਲਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਦੋ ਮੈਂਬਰੀ ‘ਐਕਸਟਰਨਲ ਕਮੇਟੀ’ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਬਕਾਇਦਾ ਯੂਨੀਵਰਸਿਟੀ ਦੇ ਵੀ. ਸੀ. ਜੈ ਸ਼ੰਕਰ ਸਿੰਘ ਦੇ ਦਸਤਖਤ ਹੇਠ ਲਿਖਤੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੋਨੀਪਤ ਦੀ ਡੀ. ਬੀ. ਆਰ. ਐੱਨ. ਐੱਲ. ਯੂਨੀਵਰਸਟੀ ਦੀ ਵੀ. ਸੀ. ਡਾ. ਅਰਚਨਾ ਮਿਸ਼ਰਾ ਅਤੇ ਅਤੇ ਗਿਰੀ ਬਾਲਾ ਪ੍ਰਧਾਨ ਜਿਲ੍ਹਾ ਖਪਤਕਾਰ ਨਿਵਾਰਨ ਕਮਿਸ਼ਨ ਭੋਪਾਲ ਇਸ ਕਮੇਟੀ ਦੇ ਐਕਸਟਰਨਲ ਮੈਂਬਰ ਹੋਣਗੇ, ਜੋ ਕਿ ਪਹਿਰਾਵੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਚੱਲ ਰਹੇ ਰੇੜਕੇ ਨੂੰ ਖਤਮ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ । ਚੀਫ ਜਸਟਿਸ ਦੇ ਹੁਕਮਾਂ `ਤੇ ਗਠਿਤ ਕੀਤੀ ਗਈ ਕਮੇਟੀ ਅੱਜ ਅਤੇ 3 ਅਕਤੂਬਰ ਨੂੰ ਯੂਨੀਵਰਸਿਟੀ ਵਿਖੇ ਦੋਵਾਂ ਧਿਰਾਂ ਦੀਆਂ ਸਿਕਾਇਤਾਂ ਸੁਣੇਗੀ।ਪੱਤਰ ਵਿੱਚ ਲਾਅ੍ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਕਮੇਟੀ ਮੈਂਬਰਾਂ ਦਾ ਪੂਰਨ ਸਹਿਯੋਗ ਕਰਨ ਲਈ ਵੀ ਕਿਹਾ ਗਿਆ ਉਧਰ, ਸੰਘਰਸ਼ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਉਦੋਂ ਤੱਕ ਸਮਝੌਤਾ ਕਰਨ ਤੋਂ ਇਨਕਾਰੀ ਹਨ, ਜਦੋਂ ਤੱਕ ਉਪ ਕੁਲਪਤੀ ਜੈ ਸ਼ੰਕਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਨਹੀ ਜਾਂਦਾ। ਵਿਦਿਆਰਥੀਆਂ ਦਾ ਕਹਿਣਾ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨਾ ਦਸਵੇਂ ਦਿਨ ’ਚ ਦਾਖਲ ਹੋ ਗਿਆ ਹੈ ।

Advertisement
Advertisement
Advertisement
Advertisement
Scroll to Top