Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:12 am

+91 90915 01313 , +91 90916 01313

punjabbanni@gmail.com
punjabbani@yahoo.com

ਮੋਗਾ ਪੁਲਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕੇਸ ਵਿਚ ਸ਼ਾਮਲ ਵਿਅਕਤੀ ਦੇ ਘਰ ਪ੍ਰਾਪਰਟੀ ਅਟੈਚ ਦਾ ਚਿਪਕਾਇਆ ਨੋਟਿਸ

ਮੋਗਾ ਪੁਲਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕੇਸ ਵਿਚ ਸ਼ਾਮਲ ਵਿਅਕਤੀ ਦੇ ਘਰ ਪ੍ਰਾਪਰਟੀ ਅਟੈਚ ਦਾ ਚਿਪਕਾਇਆ ਨੋਟਿਸ

ਮੋਗਾ ਪੁਲਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕੇਸ ਵਿਚ ਸ਼ਾਮਲ ਵਿਅਕਤੀ ਦੇ ਘਰ ਪ੍ਰਾਪਰਟੀ ਅਟੈਚ ਦਾ ਚਿਪਕਾਇਆ ਨੋਟਿਸ
ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਵਿਖੇ ਜ਼ਿਲ੍ਹਾ ਪੁਲਸ ਮੁਖੀ ਮੋਗਾ ਅਜੈ ਗਾਂਧੀ ਮੋਗਾ ਦੀ ਅਗਵਾਈ ਹੇਠ ਨਸ਼ਿਆ ਖ਼ਿਲਾਫ਼ ਵਿੱਢੀ ਮੁਹਿੰਮ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਆਈ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਉਕਤ ਮੁਹਿੰਮ ਦੇ ਤਹਿਤ ਅਨਵਰ ਅਲੀ ਉਪ ਕਪਤਾਨ ਪੁਲਸ ਨਿਹਾਲ ਸਿੰਘ ਵਾਲਾ ਦੀ ਨਿਗਰਾਨੀ ਹੇਠ ਇਸਪੈਕਟਰ ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਅਜੀਤਵਾਲ ਵੱਲੋਂ ਮੁਕੰਦਮਾ ਨੰਬਰ 73 ਮਿਤੀ 31.07.2018 ਜੁਰਮ 15-61-85 ਐਨ.ਡੀ.ਪੀ.ਐਸ ਐਕਟ ਥਾਣਾ ਅਜੀਤਵਾਲ ਵਿਚ ਦੱਸੀ ਪ੍ਰਿਤਪਾਲ ਸਿੰਘ ਉਰਫ ਪ੍ਰਿਤਾ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਤਲਵੰਡੀ ਮੱਲੀਆਂ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਪ੍ਰਾਪਰਟੀ ਵਿਚ ਕਰੀਬ 5.5 ਮਰਲੇ ਜਗ੍ਹਾ (ਕੀਮਤ ਕਰੀਬ 13.056,00/- ਰੁਪਏ) ਉਸ ਦੇ ਖੁਦ ਦੇ ਨਾਮ ਹੈ। ਇਸ ਤੋਂ ਇਲਾਵਾ ਮਿਤੀ 1 ਅਕਤੂਬਰ ਨੂੰ ਰਮਨਦੀਪ ਸਿੰਘ ਉਪ ਕਪਤਾਨ ਪੁਲਸ ਧਰਮਕੋਟ ਦੀ ਨਿਗਰਾਨੀ ਹੇਠ ਇਸਪੈਕਟਰ ਅਰਸਦੀਪ ਕੌਰ ਗਰੇਵਾਲ ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ ਤਹਿਤ ਮਲਕੀਤ ਕੌਰ ਉਰਫ ਕੀਪੋ ਨਿਵਾਸੀ ਦੋਲੇਵਾਲਾ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਪ੍ਰਾਪਰਟੀ ਵਿਚ ਕਰੀਬ 5 ਕਨਾਲ 5 ਮਰਲੇ ਮਕਾਨ (ਕੀਮਤ ਕਰੀਬ 17.05,116 ਰੁਪਏ। ਉਸ ਦੇ ਖੁਦ ਦੇ ਨਾਮ ਹੈ ਅਤੇ 10 ਮਰਨੇ ਕੋਈ (ਡਬਲ ਸਟੋਰੀ ਪਿੰਡ ਨਸੀਰਪੁਰ ਜਾਨੀਆ ਜਿਸਦੀ (ਕੀਮਤ 45.35,800/- 02,40,918/- ਘਰ ਦੇ ਬਾਹਰ ਪੇਸਟਰ ਚਿਪਕਾਏ ਗਏ ਹਨ । ਇਹਨਾਂ ਦੀ ਪ੍ਰਾਪਰਟੀ ਬਾਰੇ ਪੜਤਾਲ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰਾਪਰਟੀ ਇਨ੍ਹਾਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਖਰੀਦ ਕਰ ਕੇ ਪ੍ਰਾਪਰਟੀ ਆਪਣੇ ਨਾਮ ਲਗਵਾਈ ਹੋਈ ਸੀ, ਜਿਸ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68-ਐ(2) ਤਹਿਤ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਕੋਲ ਮੰਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਭਵਿਮ ਵਿਚ ਵੀ ਹੋਰ ਵੀ ਨਸ਼ਾ ਸਮੱਗਲਰਾਂ ਖਿਲਾਫ ਇਸੇ ਤਰਾਂ ਦੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ ਤੇ ਕਿਸੇ ਦੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top