Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:10 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ

ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ

ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ
ਪਟਿਆਲਾ : ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹੁਣ ਤੱਕ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਨ੍ਹਾਂ ਵਿੱਚੋਂ 107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 52 ਥਾਂਵਾਂ ’ਤੇ ਨਿਰੀਖਣ ਦੇ ਦੌਰਾਨ ਵਾਤਾਵਰਣ ਮੁਆਵਜ਼ਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕੀਤੀ ਗਈ ਹੈ। ਟੀਮ ਨੇ ਨਿਰੀਖਣ ਦੌਰਾਨ 1 ਲੱਖ 50 ਹਜ਼ਾਰ ਰੁਪਏ ਤੱਕ ਅੱਗ ਲਾਉਣ ਵਾਲਿਆਂ ’ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1 ਲੱਖ 15 ਹਜ਼ਾਰ ਰੁਪਏ ਬਰਾਮਦ ਵੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 30 ਕਿਸਾਨਾਂ ਦੀ ਜ਼ਮੀਨਾਂ ਨੂੰ ਰੈੱਡ ਐਂਟਰੀ ’ਚ ਪਾਇਆ ਗਿਆ ਹੈ । ਜਿਕਰਯੋਗ ਹੈ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਸਬੰਧੀ ਸਮੁੱਚੀ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top