Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 02 October, 2024, 03:16 PM

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਕੁਸ਼ਤੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸਾਰਜ ਸਿੰਘ ਜੀ ਅਤੇ ਕੋ ਕਨਵੀਨਰ ਸ੍ਰੀ ਸੁਦੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਰੁਸਤਮੇ-ਏ-ਹਿੰਦ ਕੇਸਰ ਅਖਾੜਾ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਕੁਸ਼ਤੀਆਂ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀ ਮਨਦੀਪ ਸਿੰਘ (ਪੰਜਾਬੀ ਮਾਸਟਰ) ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗਰੀਕੋ ਰੋਮਨ ਕੁਸ਼ਤੀ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂਟ ਲਈ ਬਹੁਤ ਪ੍ਰੈਕਟੀਸ ਕੀਤੀ ਸੀ, ਜਿਸ ਨੇ ਨਤੀਜੇ ਵੱਜੋਂ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ। ਸਮੂਹ ਸਟਾਫ ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ੍ਰੀ ਮਨਦੀਪ ਸਿੰਘ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ ।



Scroll to Top