Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਸਿਲਵਰ ਮੈਡਲ

ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਸਿਲਵਰ ਮੈਡਲ

ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਸਿਲਵਰ ਮੈਡਲ
ਪਟਿਆਲਾ : ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ। ਹਰ ਖਿਡਾਰੀ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21+ ਸਾਲ ਉਮਰ ਵਰਗ ਵਿੱਚ -100 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਦੱਸਿਆ ਉਹ ਪਿਛਲੇ ਕਾਫੀ ਸਮੇਂ ਤੋਂ ਇਸ ਟੂਰਨਾਮੈਂਟ ਲਈ ਤਿਆਰੀ ਕਰ ਰਹੇ ਸਨ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਉਹ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਂਦੇ ਹਨ ਤਾਂ ਹੋ ਉਹਨਾਂ ਦੇ ਸਕੂਲ ਦੇ ਬੱਚੇ ਵੀ ਉਹਨਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਵਿੱਚ ਭਾਗ ਲੈ ਸਕਣ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਖੇਡਾਂ ਵਿੱਚ ਪੁਜ਼ੀਸ਼ਨ ਹਾਸਲ ਕਰਨਾ ਜ਼ਰੂਰੀ ਨਹੀਂ ਹੈ , ਖੇਡਾਂ ਵਿੱਚ ਭਾਗ ਲੈਣਾ ਜਰੂਰੀ ਹੈ। ਸ੍ਰੀ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਖੇਡਾਂ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਹਰ ਪੰਜਾਬ ਵਾਸੀ ਨੂੰ ਖੇਡਾਂ ਨਾਲ ਜੁੜਨ ਦਾ ਮੌਕਾ ਦਿੰਦੀਆਂ ਹਨ। ਇਸ ਟੂਰਨਾਮੈਂਟ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਹੋਰ ਕੋਚ ਮੌਜੂਦ ਸਨ।

Advertisement
Advertisement
Advertisement
Advertisement
Scroll to Top