Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਮੱਧ ਪੂਰਬੀ ਖਿੱਤੇ ਵਿਚ ਹਾਲਾਤ ਉਤੇ ਕਰੀਬੀ ਨਜ਼ਰ ਰੱਖ ਰਿਹੈ

ਭਾਰਤ ਮੱਧ ਪੂਰਬੀ ਖਿੱਤੇ ਵਿਚ ਹਾਲਾਤ ਉਤੇ ਕਰੀਬੀ ਨਜ਼ਰ ਰੱਖ ਰਿਹੈ

ਭਾਰਤ ਮੱਧ ਪੂਰਬੀ ਖਿੱਤੇ ਵਿਚ ਹਾਲਾਤ ਉਤੇ ਕਰੀਬੀ ਨਜ਼ਰ ਰੱਖ ਰਿਹੈ
ਨਵੀਂ ਦਿੱਲੀ : ਪੱਛਮੀ ਏਸ਼ੀਆ ਵਿਚ ਤਣਾਅ ਵਧਣ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ ਨੇ ਅੱਜ ਕਿਹਾ ਕਿ ਉਹ ਮੱਧ ਪੂਰਬੀ ਖ਼ਿੱਤੇ ਵਿਚ ਹਾਲਾਤ ਉਤੇ ਕਰੀਬੀ ਨਜ਼ਰ ਰੱਖ ਰਿਹਾ ਹੈ।ਭਾਰਤ ਨੇ ਆਪਣੇ ਨਾਗਰਿਕਾਂ ਨੂੰ ਇਰਾਨ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ। ਇਸੇ ਤਰ੍ਹਾਂ ਇਰਾਨ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵੀ ਚੌਕਸ ਰਹਿਣ ਅਤੇ ਤਹਿਰਾਨ ਸਥਿਤ ਭਾਰਤੀ ਸਫ਼ਾਰਤਖ਼ਾਨੇ ਨਾਲ ਰਾਬਤਾ ਬਣਾਈ ਰੱਖਣ ਦਾ ਸੱਦਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਕ ਬੁੱਧਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਖਿੱਤੇ ਵਿਚ ਤਣਾਅ ’ਚ ਹੋਏ ਹਾਲੀਆ ਵਾਧੇ ਉਤੇ ਅਸੀਂ ਕਰੀਬੀ ਨਜ਼ਰ ਰੱਖ ਰਹੇ ਹਾਂ। ਭਾਰਤੀ ਨਾਗਰਿਕਾਂ ਨੂੰ ਇਰਾਨ ਦੇ ਬੇਲੋੜੇ ਸਫ਼ਰ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।ਇਸ ਦੇ ਨਾਲ ਹੀ ਭਾਰਤ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਜ਼ਬਤ ਤੋਂ ਕੰਮ ਲੈਣ ਦਾ ਸੱਦਾ ਵੀ ਦਿੱਤਾ ਹੈ। ਭਾਰਤ ਨੇ ਕਿਹਾ ਕਿ ਜ਼ਰੂਰੀ ਹੈ ਕਿ ਇਸ ਤਣਾਅ ਨੂੰ ਹੋਰ ਫੈਲਣ ਤੋਂ ਰੋਕਿਆ ਜਾਵੇ। ਬਿਆਨ ਵਿਚ ਕਿਹਾ ਗਿਆ ਹੈ, ‘‘ਅਸੀਂ ਇਸ ਗੱਲ ਉਤੇ ਜ਼ੋਰ ਦਿੰਦੇ ਹਾਂ ਕਿ ਸਾਰੇ ਮਾਮਲੇ ਗੱਲਬਾਤ ਤੇ ਸਫ਼ਾਰਤੀ ਢੰਗ-ਤਰੀਕਿਆਂ ਨਾਲ ਨਿਬੇੜੇ ਜਾਣ ।

Advertisement
Advertisement
Advertisement
Advertisement
Scroll to Top