Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Sunday, 29 September, 2024, 07:32 PM

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮੀਟਿੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਕਿਸਾਨਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਹੈ। ਮੀਟਿੰਗ ਵਿਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਸਬੰਧੀ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ `ਤੇ ਮੀਟਿੰਗ ਕੀਤੀ ਹੈ। ਸਰਕਾਰ ਵੱਲੋਂ ਖ਼ਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ `ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਡੀਆਂ `ਚ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ।