Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਗੱਡੀ ਵਿਚੋ ਸ਼ੀਸ਼ੇ ਦੀ ਖੇਪ ਲਾਹੁੰਦੇ ਵੇਲੇ ਹੇਠਾਂ ਦੱਬਣ ਕਰਕੇ ਚਾਰ ਮਜ਼ਦੂਰਾਂ ਦੀ ਹੋਈ ਮੌਤ

ਗੱਡੀ ਵਿਚੋ ਸ਼ੀਸ਼ੇ ਦੀ ਖੇਪ ਲਾਹੁੰਦੇ ਵੇਲੇ ਹੇਠਾਂ ਦੱਬਣ ਕਰਕੇ ਚਾਰ ਮਜ਼ਦੂਰਾਂ ਦੀ ਹੋਈ ਮੌਤ

ਗੱਡੀ ਵਿਚੋ ਸ਼ੀਸ਼ੇ ਦੀ ਖੇਪ ਲਾਹੁੰਦੇ ਵੇਲੇ ਹੇਠਾਂ ਦੱਬਣ ਕਰਕੇ ਚਾਰ ਮਜ਼ਦੂਰਾਂ ਦੀ ਹੋਈ ਮੌਤ
ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਪੁਣੇ `ਚ ਕੱਚ ਬਣਾਉਣ ਵਾਲੀ ਇਕਾਈ `ਚ ਵੱਡਾ ਹਾਦਸਾ ਵਾਪਰ ਗਿਆ। ਗੱਡੀ `ਚੋਂ ਸ਼ੀਸ਼ਾ ਉਤਾਰਦੇ ਸਮੇਂ ਸ਼ੀਸ਼ੇ ਦੀ ਖੇਪ ਹੇਠਾਂ ਦੱਬੇ ਜਾਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕਟਰਾਜ ਇਲਾਕੇ ਦੇ ਯੇਵਲੇਵਾੜੀ ਸਥਿਤ ਯੂਨਿਟ `ਚ ਦੁਪਹਿਰ ਕਰੀਬ 1.30 ਵਜੇ ਵਾਪਰੀ . ਫਾਇਰ ਅਧਿਕਾਰੀ ਨੇ ਦੱਸਿਆ, `ਸਾਨੂੰ ਸ਼ੁਰੂਆਤ `ਚ ਕਾਲ ਮਿਲੀ ਸੀ ਕਿ ਕਟਰਾਜ ਖੇਤਰ `ਚ ਸਥਿਤ ਸ਼ੀਸ਼ੇ ਬਣਾਉਣ ਵਾਲੀ ਇਕਾਈ `ਚ ਕੱਚ ਦੇ ਸਟਾਕ ਨੂੰ ਉਤਾਰਦੇ ਸਮੇਂ ਪੰਜ ਤੋਂ ਛੇ ਕਰਮਚਾਰੀ ਫਸ ਗਏ ਸਨ। ਮੌਕੇ `ਤੇ ਫਾਇਰ ਬ੍ਰਿਗੇਡ ਦੀ ਟੀਮ ਮੌਜੂਦ ਸੀ। “ਫਾਇਰ ਕਰਮੀਆਂ ਨੇ ਪੰਜ ਜ਼ਖਮੀ ਕਰਮਚਾਰੀਆਂ ਨੂੰ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਪਹੁੰਚਾਇਆ,” ਉਸਨੇ ਕਿਹਾ। ਹਾਲਾਂਕਿ ਇਨ੍ਹਾਂ `ਚੋਂ ਚਾਰ ਦੀ ਮੌਤ ਹੋ ਗਈ, ਜਦਕਿ ਇਕ ਹਸਪਤਾਲ `ਚ ਜ਼ੇਰੇ ਇਲਾਜ ਹੈ। ਪੁਲਸ ਮੌਕੇ `ਤੇ ਪਹੁੰਚੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਧੂਲੇ `ਚ ਸੜਕ ਹਾਦਸੇ `ਚ 5 ਲੋਕਾਂ ਦੇ ਮਾਰੇ ਜਾਣ ਅਤੇ 4 ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਹਾਦਸਾ ਧੂਲੇ ਜ਼ਿਲ੍ਹੇ ਦੇ ਸ਼ਿੰਦਖੇੜਾ ਤਾਲੁਕਾ ਨੇੜੇ ਦਸਵੇਲ ਫਾਟਾ ਨੇੜੇ ਵਾਪਰਿਆ।

Advertisement
Advertisement
Advertisement
Advertisement
Scroll to Top