Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਨੀਤੀ ਨੂੰ ਕੇਂਦਰ ’ਚ ਰੱਖ ਕੇ ਜਿਸ ‘ਇੰਦਰਾ ਫੈਲੋਸ਼ਿਪ’ ਦੀ ਸ਼ੁਰੂਆਤ ਕੀਤੀ ਸੀ ਅੱਜ ਇਹ ਪਹਿਲ ਮਹਿਲਾ ਲੀਡਰਸ਼ਿਪ ਦੇ ਇੱਕ ਸ਼ਕਤੀਸ਼ਾਲੀ ਕਾਫਲੇ ’ਚ ਤਬਦੀਲ ਹੋ ਚੁੱਕੀ ਹੈ : ਰਾਹੁਲ

ਰਾਜਨੀਤੀ ਨੂੰ ਕੇਂਦਰ ’ਚ ਰੱਖ ਕੇ ਜਿਸ ‘ਇੰਦਰਾ ਫੈਲੋਸ਼ਿਪ’ ਦੀ ਸ਼ੁਰੂਆਤ ਕੀਤੀ ਸੀ ਅੱਜ ਇਹ ਪਹਿਲ ਮਹਿਲਾ ਲੀਡਰਸ਼ਿਪ ਦੇ ਇੱਕ ਸ਼ਕਤੀਸ਼ਾਲੀ ਕਾਫਲੇ ’ਚ ਤਬਦੀਲ ਹੋ ਚੁੱਕੀ ਹੈ : ਰਾਹੁਲ

ਰਾਜਨੀਤੀ ਨੂੰ ਕੇਂਦਰ ’ਚ ਰੱਖ ਕੇ ਜਿਸ ‘ਇੰਦਰਾ ਫੈਲੋਸ਼ਿਪ’ ਦੀ ਸ਼ੁਰੂਆਤ ਕੀਤੀ ਸੀ ਅੱਜ ਇਹ ਪਹਿਲ ਮਹਿਲਾ ਲੀਡਰਸ਼ਿਪ ਦੇ ਇੱਕ ਸ਼ਕਤੀਸ਼ਾਲੀ ਕਾਫਲੇ ’ਚ ਤਬਦੀਲ ਹੋ ਚੁੱਕੀ ਹੈ : ਰਾਹੁਲ
ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਰਾਜਨੀਤੀ ’ਚ ਮਹਿਲਾਵਾਂ ਦੀ ਵੱਧ ਹਿੱਸੇਦਾਰੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਹੀ ਮਾਇਨਿਆਂ ’ਚ ਬਰਾਬਰੀ ਤੇ ਨਿਆਂ ਲਈ ਇਹ ਜ਼ਰੂਰੀ ਹੈ। ਉਨ੍ਹਾਂ ਅਸਲ ਤਬਦੀਲੀ ਲਿਆਉਣ ਲਈ ਉਤਸ਼ਾਹਿਤ ਅੱਧੀ ਅਬਾਦੀ ਨੂੰ ‘ਸ਼ਕਤੀ ਮੁਹਿੰਮ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਰਾਜਨੀਤੀ ’ਚ ਮਹਿਲਾਵਾਂ ਦੇ ਹਿੱਤਾਂ ਲਈ ਬਰਾਬਰ ਮੌਕੇ ਮੁਹੱਈਆ ਕਰਨਾ ਹੈ। ਰਾਹੁਲ ਨੇ ਐਕਸ ’ਤੇ ਇੱਕ ਪੋਸਟ ’ਚ ਕਿਹਾ, ‘ਇੱਕ ਸਾਲ ਪਹਿਲਾਂ ਮਹਿਲਾ ਰਾਜਨੀਤੀ ਨੂੰ ਕੇਂਦਰ ’ਚ ਰੱਖ ਕੇ ਜਿਸ ‘ਇੰਦਰਾ ਫੈਲੋਸ਼ਿਪ’ ਦੀ ਸ਼ੁਰੂਆਤ ਕੀਤੀ ਸੀ ਅੱਜ ਇਹ ਪਹਿਲ ਮਹਿਲਾ ਲੀਡਰਸ਼ਿਪ ਦੇ ਇੱਕ ਸ਼ਕਤੀਸ਼ਾਲੀ ਕਾਫਲੇ ’ਚ ਤਬਦੀਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ’ਚ ਮਹਿਲਾਵਾਂ ਦੀ ਹਿੱਸੇਦਾਰੀ ਵਧਾਏ ਬਿਨਾਂ ਸਮਾਜ ’ਚ ਬਰਾਬਰੀ ਤੇ ਨਿਆਂ ਸੰਭਵ ਨਹੀਂ ਹੈ। ਅੱਧੀ ਅਬਾਦੀ, ਪੂਰਾ ਹੱਕ-ਹਿੱਸੇਦਾਰੀ, ਕਾਂਗਰਸ ਪਾਰਟੀ ਦੀ ਸੋਚ ਤੇ ਸੰਕਲਪ ਦਾ ਪ੍ਰਤੀਕ ਹੈ। ਕਾਂਗਰਸ ਆਗੂ ਨੇ ਕਿਹਾ, ‘ਮੈਂ ਇੱਕ ਵਾਰ ਫਿਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀਆਂ ਇੱਛੁਕ ਮਹਿਲਾਵਾਂ ਨੂੰ ‘ਸ਼ਕਤੀ ਮੁਹਿੰਮ’ ਨਾਲ ਜੁੜਨ ਤੇ ਮਹਿਲਾ ਕੇਂਦਰਿਤ ਰਾਜਨੀਤੀ ਦਾ ਹਿੱਸਾ ਬਣਨ ਦਾ ਸੱਦਾ ਦਿੰਦਾ ਹਾਂ। ਸ਼ਕਤੀ ਮੁਹਿੰਮ ਨਾਲ ਜੁੜ ਕੇ ਮਹਿਲਾਵਾਂ ਬਲਾਕ ਪੱਧਰ ’ਤੇ ਮਜ਼ਬੂਤ ਸੰਗਠਨ ਦਾ ਨਿਰਮਾਣ ਕਰ ਰਹੀਆਂ ਹਨ। ਉਨ੍ਹਾਂ ਨੂੰ ਸਿੱਖਣ, ਅੱਗੇ ਵਧਣ ਅਤੇ ਤਬਦੀਲੀ ਲਿਆਉਣ ਦਾ ਮੌਕਾ ਮਿਲ ਰਿਹਾ ਹੈ। ਤੁਸੀਂ ਵੀ ਇਸ ਤਬਦੀਲੀ ਦਾ ਹਿੱਸਾ ਬਣੋ ਤੇ ਇੰਦਰਾ ਫੈਲੋਸ਼ਿਪ ਰਾਹੀਂ ਸ਼ਕਤੀ ਮੁਹਿੰਮ ਨਾਲ ਜੁੜੋ ।

Advertisement
Advertisement
Advertisement
Advertisement
Scroll to Top