Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:15 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਿੱਚ 1.60 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਿੱਚ 1.60 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਿੱਚ 1.60 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਅੰਦਰੂਨੀ ਸੜਕਾਂ ਤੇ ਡ੍ਰੇਨੇਜ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਰਾਹਤ
ਲੌਂਗੋਵਾਲ/ ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਾਸੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਬੀਤੇ ਦਿਨੀਂ 1.60 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਸ਼ਹਿਰ ਦੇ ਵਸਨੀਕਾਂ ਦੀ ਹਰ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੜਾਅਵਾਰ ਤਰੀਕੇ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਇਸ ਅਹਿਮ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਡ੍ਰੇਨੇਜ ਦੀ ਸਮੱਸਿਆ ਤੋਂ ਏਥੇ ਵਸਦੇ ਲੋਕਾਂ ਨੂੰ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੁਖਾਂਤਕ ਗੱਲ ਹੈ ਕਿ ਏਥੇ ਵਸਦੇ ਨਾਗਰਿਕ ਪਿਛਲੇ ਲੰਬੇ ਸਮੇਂ ਤੋਂ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰਹਿਣ ਨੂੰ ਮਜਬੂਰ ਸਨ ਪਰ ਹੁਣ ਲਗਾਤਾਰ ਅਸੀ ਵੱਡੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰੰਤਰ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਉਣ ਲਈ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਤੇ ਡ੍ਰੇਨੇਜ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ । ਇਸ ਮੌਕੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਸ਼ਿਸ਼ਨਪਾਲ, ਵੀਨਾ ਰਾਣੀ, ਸੁਸ਼ਮਾ ਰਾਣੀ, ਗੁਰਮੀਤ ਫੌਜੀ (ਸਾਰੇ ਐਮਸੀ), ਵਿਕੀ ਵਿਸ਼ੀਸ਼ਟ ਬਲਾਕ ਪ੍ਰਧਾਨ, ਬਲਵਿੰਦਰ ਢਿੱਲੋ, ਕਰਮ ਸਿੰਘ ਬਰਾੜ, ਰਾਜ ਸਿੰਘ ਰਾਜੂ ਅਤੇ ਗੁਰਜੰਟ ਖਾਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top