Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:52 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ

ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ

ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ
ਚੰਡੀਗੜ੍ਹ : ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਲੁਧਿਆਣਾ ਪੁਲਸ ਨੇ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਸ ਨੇ 5.25 ਕਰੋੜ ਰੁਪਏ ਦੀ ਨਕਦੀ, ਏ.ਟੀ.ਐੱਮ. ਕਾਰਡ ਤੇ ਮੋਬਾਈਲਾਂ ਦੀ ਰਿਕਵਰੀ ਕੀਤੀ ਹੈ। ਇਹ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਵਿਚੋਂ ਸਭ ਤੋਂ ਵੱਡੀ ਰਿਕਵਰੀ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਣੇ 7 ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਪੁਲਸ ਦੇ ਇਸ ਸ਼ਾਨਦਾਰ ਕੰਮ ਨੂੰ ਮਾਨਤਾ ਦਿੰਦੇ ਹੋਏ, ਲੁਧਿਆਣਾ ਕਮਿਸ਼ਨਰੇਟ ਦੀ ਸਾਈਬਰ ਕ੍ਰਾਈਮ ਟੀਮ ਨੂੰ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਸਾਈਬਰ ਕ੍ਰਾਈਮ ਦੇ ਖਿਲਾਫ ਲੜਾਈ ਵਿਚ ਇਕ ਮਜ਼ਬੂਤ ਮਿਸਾਲ ਕਾਇਮ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਬਾਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਸਾਈਬਰ ਕ੍ਰਾਈਮ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ, ਏ.ਐੱਸ.ਆਈ. ਰਾਜ ਕੁਮਾਰ ਤੇ ਪਰਮਜੀਤ ਸਿੰਘ, ਹੈੱਡ ਕਾਂਸਟੇਬਲ ਰਾਜੇਸ਼ ਕੁਮਾਰ ਅਤੇ ਕਾਂਸਟੇਬਲ ਰੋਹਿਤ ਅਤੇ ਸਿਮਰਨਦੀਪ ਸਿੰਘ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਸਾਮ ਦੇ ਡੀ.ਜੀ.ਪੀ. ਦਾ ਵੀ ਇਸ ਅੰਤਰ-ਰਾਜੀ ਆਪ੍ਰੇਸ਼ਨ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਹੈ ।

Advertisement
Advertisement
Advertisement
Advertisement
Scroll to Top