ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 04:10 PM

‘ ਗ੍ਰਾਮ ਪੰਚਾਇਤ ਚੋਣਾਂ :2024’
ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ
ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ – ਜ਼ਿਲ੍ਹਾ ਮੈਜਿਸਟਰੇਟ
ਸੰਗਰੂਰ, 28 ਸਤੰਬਰ : ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਲਈ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਗ੍ਰਾਮ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ। ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਜਾਂ ਉਲੰਘਣਾ ਕਰਨ ‘ਤੇ ਬੀ ਐਨ ਐਸ ਸੈਕਸ਼ਨ 223 ਆਫ਼ ਦਿ ਭਾਰਤੀਯ ਨਿਆਂਯ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ । ਇਹ ਮਨਾਹੀ ਹੁਕਮ 27 ਸਤੰਬਰ ਤੋਂ 18 ਅਕਤੂਬਰ ਤੱਕ ਜਾਰੀ ਰਹਿਣਗੇ।