Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵੱਖ-ਵੱਖ ਸਕਾਲਰਸਿ਼ਪ ਸਕੀਮਾਂ ਸਬੰਧੀ ਲੈਕਚਰ ਕਰਵਾਇਆ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵੱਖ-ਵੱਖ ਸਕਾਲਰਸਿ਼ਪ ਸਕੀਮਾਂ ਸਬੰਧੀ ਲੈਕਚਰ ਕਰਵਾਇਆ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵੱਖ-ਵੱਖ ਸਕਾਲਰਸਿ਼ਪ ਸਕੀਮਾਂ ਸਬੰਧੀ ਲੈਕਚਰ ਕਰਵਾਇਆ
ਪਟਿਆਲਾ : ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਸਕਾਲਰਸਿ਼ਪ ਸਕੀਮਾਂ ਸਬੰਧੀ ਕਾਲਜ ਵਿਖੇ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਜਗਦੀਪ ਕੁਮਾਰ ਸ਼ਰਮਾ, ਤਹਿਸੀਲ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ ਅਫਸਰ ਨੇ ਬਤੋਰ ਰਿਸੋਰਸ ਪਰਸਨ ਸਿ਼ਰਕਤ ਕੀਤੀ। ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੁਆਰਾ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਿਸੋਰਸ ਪਰਸਨ ਜਗਦੀਪ ਕੁਮਾਰ ਸ਼ਰਮਾ ਨੇ ਬੀ. ਐਡ. ਅਤੇ ਐਮ.ਐਡ. ਦੇ ਵਿਦਿਆਰਥੀਆਂ ਨੂੰ ਸਕਾਲਰਸਿ਼ਪ ਨੂੰ ਸਹੀ ਤਰੀਕੇ ਨਾਲ ਅਪਲਾਈ ਕਰਨ ਬਾਰੇ, ਫਰੀਸਿ਼ੱਪ ਕਾਰਡ ਬਾਰੇ, ਸਕਾਲਰਸਿ਼ਪ ਦੇ ਸਟੇਕਹੋਲਡਰਜ਼ ਬਾਰੇ ਅਤੇ ਓ.ਟੀ.ਆਰ. ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਕਾਲਰਸਿ਼ਪ ਪੋਰਟਲ ਲਿੰਕ ਤੇ ਅਪਲਾਈ ਕਰਨ ਸਮੇਂ ਆ ਰਹੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਨ ਲਾਈਨ ਅਪਲਾਈ ਕਰਨ ਸਮੇਂ ਉਹ ਆਪਣੇ ਫੋਨ ਅਤੇ ਈ. ਮੇਲ ਆਈ. ਡੀ. ਦੀ ਹੀ ਵਰਤੋਂ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਣ ਤੇ ਵਿਦਿਆਰਥੀ ਨਾਲ ਤਾਲਮੇਲ ਕੀਤਾ ਜਾ ਸਕੇ। ਇਸ ਮੌਕੇ ਤੇ ਸ. ਜਸਪਾਲ ਸਿੰਘ ਸੋਢੀ, ਆਡਿਟਰ ਇਨ ਫੂਡ ਐਂਡ ਸਪਲਾਈ, ਜਿ਼ਲ੍ਹਾ ਫਤਹਿਗੜ੍ਹ ਸਾਹਿਬ, ਅਤੇ ਸ਼੍ਰੀ ਅਭਿਨਵ ਅਤੇ ਕਾਲਜ ਸਟਾਫ਼ ਮੌਜੂਦ ਸਨ। ਸਕਾਲਰਸਿ਼ਪ ਇੰਚਾਰਜ ਡਾ. ਰੁਪਿੰਦਰ ਕੌਰ ਸੋਹੀ ਨੇ ਇਸ ਮੌਕੇ ਮੰਚ ਦਾ ਸੰਚਾਲਨ ਕੀਤਾ। ਡਾ. ਏਕਤਾ ਸ਼ਰਮਾ ਦੁਆਰਾ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Advertisement
Advertisement
Advertisement
Advertisement
Scroll to Top