Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top