Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਐੱਸਪੀ ਤੇ ਚਾਰ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਐੱਸਪੀ ਤੇ ਚਾਰ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਐੱਸਪੀ ਤੇ ਚਾਰ ਜਵਾਨ ਜ਼ਖ਼ਮੀ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਹੋਏ ਇਕ ਮੁਕਾਬਲੇ ਵਿਚ ਐੱਸਪੀ ਰੈਂਕ ਦੇ ਇਕ ਅਫ਼ਸਰ ਸਣੇ ਪੰਜ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ। ਚਾਰ ਜਵਾਨਾਂ ਵਿਚੋਂ ਤਿੰਨ ਫ਼ੌਜ ਤੇ ਇਕ ਪੁਲਸ ਨਾਲ ਸਬੰਧਤ ਹੈ। ਇਕ ਸੀਨੀਅਰ ਪੁਲੀਸ ਅਫ਼ਸਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਜ਼ਖ਼ਮੀ ਜਵਾਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ । ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਪਰੇਸ਼ਨ ਹਾਲੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਚਾਰ ਜਵਾਨ ਅਤੇ ਇਕ ਪੁਲੀਸ ਅਫ਼ਸਰ ਜ਼ਖ਼ਮੀ ਹੋਏ ਹਨ । ਉਨ੍ਹਾਂ ਦੀ ਹਾਲਤ ਸਥਿਰ ਹੈ । ਜ਼ਖ਼ਮੀਆਂ ਦੀ ਪਛਾਣ ਐਡੀਸ਼ਨਲ ਐਸਪੀ ਮੁਮਤਾਜ਼ ਅਲੀ ਭੱਟੀ, ਸਿਪਾਹੀ ਮੋਹਨ ਸ਼ਰਮਾ, ਸੋਹਨ ਕੁਮਾਰ, ਯੋਗਿੰਦਰ ਅਤੇ ਮੁਹੰਮਦ ਇਸਰਾਨ ਵਜੋਂ ਹੋਈ ਹੈ ।
ਸ੍ਰੀਨਗਰ ਆਧਾਰਤ ਚਿਨਾਰ ਕੋਰ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਸ਼ੁੱਕਰਵਾਰ ਰਾਤ ਅਰੀਗਾਮ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਹਿੱਲਜੁੱਲ ਬਾਰੇ ਸੂਚਨਾ ਮਿਲੀ। ਜਦੋਂ ਸੁਰੱਖਿਆ ਦਸਤੇ ਮੌਕੇ ਉਤੇ ਪੁਜੇ ਤਾਂ ਦਹਿਸ਼ਤਗਰਦਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਇਸ ਬਾਰੇ ਜਾਣਕਾਰੀ ਦਿੰਦਿਆਂ ਕਸ਼ਮੀਰ ਦੇ ਇੰਸਪੈਕਟਰ ਜਨਰਲ ਪੁਲੀਸ ਵੀ ਕੇ ਬਿਰਦੀ ਨੇ ਕਿਹਾ ਕਿ ਸੁਰੱਖਿਆ ਦਸਤਿਆਂ ਨੂੰ ਬੀਤੀ ਦੇਰ ਰਾਤ ਅਰੀਗਾਮ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਹੱਲਜੁੱਲ ਬਾਰੇ ਜਾਣਕਾਰੀ ਮਿਲੀ। ਜਦੋਂ ਸੁਰੱਖਿਆ ਜਵਾਨ ਉਥੇ ਪੁੱਜੇ ਤਾਂ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਤਿੰਨ ਸੁਰੱਖਿਆ ਤੇ ਇਕ ਪੁਲੀਸ ਜਵਾਨ ਮਾਮੂਲੀ ਤੌਰ ’ਤੇ ਜ਼ਖ਼ਮੀ ਹੋ ਗਏ। ਉਹ ਸਥਿਰ ਹਨ। ਅਪਰੇਸ਼ਨ ਜਾਰੀ ਹੈ ਅਤੇ ਇਸ ਨੂੰ ਪੂਰਾ ਹੋਣ ਵਿਚ ਕੁਝ ਸਮਾਂ ਲੱਗੇਗਾ ।

Advertisement
Advertisement
Advertisement
Advertisement
Scroll to Top