Breaking News ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 05:13 PM

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ
ਸੰਗਰੂਰ, 28 ਸਤੰਬਰ : ਸਾਲ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ ਦੇਰ ਰਾਤ ਤੱਕ ਚੱਲਦੀਆਂ ਹਨ। ਰਾਤ ਸਮੇਂ ਕੱਟਿਆ ਗਿੱਲਾ ਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਲੱਗ ਜਾਂਦੇ ਹਨ । ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ, ਆਈ.ਏ.ਐਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 06:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫਸਰ) ਤੋਂ ਇੰਸਪੈਕਸ਼ਨ ਕਰਵਾਈ ਜਾਵੇ ਤਾਂ ਕਿ ਝੋਨੇ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ ਐਮ ਐਸ) ਹਾਰਵੈਸਟਰ ਕੰਬਾਈਨਾਂ ਵਿੱਚ ਫਿੱਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਹਾਰਵੈਸਟਰ ਕੰਬਾਈਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐਸ) ਲਗਾਏ ਬਗੈਰ ਨਾ ਵਰਤੀ ਜਾਵੇ । ਇਸੇ ਤਰ੍ਹਾਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ/ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ। ਇਸ ਤੋ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਇਨਾਂ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹਾ ਝੋਨਾ ਖਰੀਦ ਕਰਨ ਤੋਂ ਹਿਚਕਚਾਂਉਦੀਆਂ ਹਨ । ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਇਸ ਨਾਲ ਅਮਨ ਕਾਨੂੰਨ ਦੀ ਸਥਿੱਤੀ ਨੂੰ ਖਤਰਾ ਪੈਦਾ ਹੁੰਦਾ ਹੈ । ਅਜਿਹਾ ਉਪਰੋਕਤ ਦਰਸਾਈਆਂ ਗਈਆਂ ਸਥਿਤੀਆਂ ਕਾਰਨ ਹੁੰਦਾ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਸੰਗਰੂਰ, ਸਮੂਹ ਉਪ ਮੰਡਲ ਮੈਜਿਸਟਰੇਟ ਸੰਗਰੂਰ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ । ਇਹ ਹੁਕਮ 22 ਨਵੰਬਰ 2024 ਤੱਕ ਲਾਗੂ ਰਹੇਗਾ।



Scroll to Top