Breaking News ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 05:24 PM

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ
ਅੰਮ੍ਰਿਤਸਰ : ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿੱਤੀ ਜਾਵੇਗੀ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕੀਤਾ ਜਾਵੇ ਅਤੇ ਇਸ ’ਤੇ ਪੂਰਨ ਰੋਕ ਲਗਾਈ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ । ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ।ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।



Scroll to Top