Breaking News ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 05:11 PM

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ
ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆ ਬਚਾ ਸਕਦਾ ਹੈ : ਗੁਰਪਿੰਦਰ ਸਿੰਘ ਸੰਧੂ
ਪਟਿਆਲਾ 28 ਸਤੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਅਤੇ ਸਤਨਾਮ ਸਿੰਘ ਸੰਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ, ਅਤੇ ਮੁਫਤ ਅੱਖਾਂ ਦਾ ਚੈੱਕਅੱਪ ਕੈਂਪ ਹੀਰਾ ਕਾਲੋਨੀ ਬਹਾਦਰਗੜ੍ਹ ਵਿਖੇ,ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਡਿੰਪੀ ਸਿੰਘ ਸੀਲ, ਗੁਰਜਿੰਦਰ ਸਿੰਘ(ਬੱਬੂ)ਅਤੇ ਅਨਮੋਲ ਘੁੰਮਣ ਨੇ ਖੂਨਦਾਨ ਕਰਕੇ ਕੀਤਾ।ਇਹ ਦੋਨੋ ਕੈਂਪ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਲਗਾਏ ਗਏ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਰਮੀਤ ਸਿੰਘ ਪਠਾਨਮਾਜਰਾ ਐੱਮ.ਐੱਲ.ਏ.ਸਨੌਰ ਨੇ ਸਿਰਕਤ ਕੀਤੀ।ਖੂਨਦਾਨ ਕੈਂਪ ਵਿੱਚ ਗੁਰਜੰਟ ਦਾਸ,ਰੌਸਨ ਲਾਲ,ਪ੍ਰਵੀਨ ਕੁਮਾਰ,ਜਤਿੰਦਰ ਸਰਮਾ,ਅਤੇ ਬਲਦੇਵ ਰਾਜ ਸਮੇਤ 40 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਲੱਬ ਦੇ ਜਨਰਲ ਸਕੱਤਰ ਦੀਦਾਰ ਸਿੰਘ ਬੋਸਰ ਵੱਲੋਂ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਪਿੰਦਰ ਸਿੰਘ ਸੰਧੂ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਡਿੰਪੀ ਸਿੰਘ ਸੀਲ,ਗੁਰਜਿੰਦਰ ਸਿੰਘ (ਬੱਬੂ),ਬਲਦੇਵ ਸਿੰਘ,ਹਰਦੀਪ ਸਿੰਘ,ਸੋਹਨ ਲਾਲ,ਗੁਰਦੀਪ ਸਿੰਘ,ਕਪਿੱਲ ਸਰਮਾਂ,ਗੁਰਜੰਟ ਸਿੰਘ,ਸੈਬੀ ਭੰਗੂ ਬੋਸਰ,ਨਵੀਨ ਬਾਵਾ,ਸੁਲੱਖਣ ਸਿੰਘ,ਅਤੇ ਇੰਦਰਪ੍ਰੀਤ ਸਿੰਘ ਹਾਜ਼ਰ ਸੀ।



Scroll to Top