Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ
ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।

Advertisement
Advertisement
Advertisement
Advertisement
Scroll to Top