ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਧੋਖਾਧੜੀ

ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਧੋਖਾਧੜੀ
ਲੁਧਿਆਣਾ : ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸ ਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ। ਧੋਖੇਬਾਜ਼ਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਮਾਣਹਾਨੀ ਦੀ ਧਮਕੀ ਦਿੱਤੀ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਲਈ ਫਰਜ਼ੀ ਵਾਰੰਟ ਭੇਜੇ। ਜਿਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲੈ ਲਏ ਗਏ। ਜਦੋਂ ਐਸਪੀ ਓਸਵਾਲ ਨੂੰ ਇਸ ਧੋਖਾਧੜੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੱਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2010 ਵਿੱਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਧਮਾਨ ਗਰੁੱਪ ਦੇਸ਼ ਦੀਆਂ ਮਸ਼ਹੂਰ ਕੰਪਨੀਆਂ ਵਿੱਚੋਂ ਇੱਕ ਹੈ। ਅੱਜ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਇਸ ਗਰੁੱਪ ਦੀਆਂ ਕਈ ਸ਼ਾਖਾਵਾਂ ਹਨ।
