Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:24 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ
ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਹਰ ਖਿਡਾਰੀ ਨੇ ਇਸ ਟੂਰਨਾਮੈਂਟ ਵਿੱਚ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਜਿੱਥੇ ਇੱਕ ਪਾਸੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਦੂਜੇ ਪਾਸੇ ਯੂਨੀਵਰਸਿਟੀ ਦੇ ਕਰਮਚਾਰੀ ਵੀ ਖੇਡਾਂ ਵਿੱਚ ਆਪਣਾ ਲੋਹਾ ਮਨਵਾ ਰਹੇ ਹਨ। ਸ੍ਰੀਮਤੀ ਪਰਮਜੀਤ ਕੌਰ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਦਾ ਵਣ ਤ੍ਰਿਣ ਜੀਵ ਜੰਤ ਮੁੜ ਬਹਾਲੀ ਕੇਂਦਰ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਕੰਮ ਕਰ ਰਹੇ ਹਨ, ਨੇ ਵੀ ਇਸ ਟੂਰਨਾਮੈਂਟ ਵਿੱਚ ਭਾਗ ਲਿਆ। ਸ੍ਰੀਮਤੀ ਪਰਮਜੀਤ ਕੌਰ ਨੇ ਆਪਣੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜੂਡੋ ਦੇ 21+ ਸਾਲ ਉਮਰ ਵਰਗ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀਮਤੀ ਪਰਮਜੀਤ ਕੌਰ ਦੇ ਕੋਚ ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੀ ਸੀ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਸ੍ਰੀਮਤੀ ਪਰਮਜੀਤ ਕੌਰ ਨੇ ਪਿਛਲੇ ਸਾਲ ਵੀ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ ਜ਼ਿਲ੍ਹਾ ਪੱਧਰ ਤੇ ਗੋਲਡ ਮੈਡਲ ਹਾਸਲ ਕੀਤਾ ਸੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਯਕੀਨ ਹੈ ਕਿ ਇਸ ਸਾਲ ਸ੍ਰੀਮਤੀ ਪਰਮਜੀਤ ਕੌਰ ਸਟੇਟ ਪੱਧਰ ਤੇ ਵੀ ਚੰਗਾ ਪ੍ਰਦਰਸ਼ਨ ਕਰੇਗੀ। ਇਸ ਟੂਰਨਾਮੈਂਟ ਮੌਕੇ ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ, ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ ਅਤੇ ਹੋਰ ਕੋਚ ਮੌਜੂਦ ਸਨ।

Advertisement
Advertisement
Advertisement
Advertisement
Scroll to Top