Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ
ਮਾਲੇਰਕੋਟਲਾਾ : ਪੰਜਾਬ ਦੇੇ ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਿਿਵਖੇ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 30 ਸਾਲਾ ਕੁਲਵੀਰ ਸਿੰਘ ਨੇ ਹੁਣ ਅਗਲੇ ਸਾਲ ਜਨਵਰੀ 2025 `ਚ ਪਿੰਡ ਆਉਣਾ ਸੀ ਅਤੇ ਪਰਿਵਾਰ ਵਿੱਚ ਉਸ ਦੇ ਵਿਆਹ ਨੂੰ ਲੈ ਕੇ ਵਿਚਾਰਾਂ ਕੀਤੀਆਂ ਜਾ ਰਹੀਆਂ ਸਨ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਆ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਪਰਿਵਾਰ ਅਤੇ ਪਿੰਡ `ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ ਰਹਿੰਦੇ ਰਿਸ਼ਤੇਦਾਰਾਂ ਨੇ ਫੋਨ ਕਰਕੇ ਕੁਲਵੀਰ ਸਿੰਘ ਦੀ ਮੌਤ ਬਾਰੇ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਕੁਲਵੀਰ ਸਿੰਘ ਅਮਰੀਕਾ `ਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਅਤੇ ਘਟਨਾ ਵਾਲੇ ਦਿਨ ਵੀ ਟਰੱਕ ਲੈ ਕੇ ਗਿਆ ਸੀ। ਇਸ ਦੌਰਾਨ ਉਸ ਨੂੰ ਜਦੋਂ ਰਸਤੇ ਵਿੱਚ ਦਰਦ ਹੋਇਆ ਤਾਂ ਉਸ ਨੇ ਆਪਣੇ ਇੱਕ ਦੋਸਤ ਨੂੰ ਫੋਨ ਕਰਕੇ ਢਿੱਡ `ਚ ਦਰਦ ਬਾਰੇ ਵੀ ਦੱਸਿਆ। ਉਪਰੰਤ ਜਦੋਂ ਉਹ ਰਸਤੇ `ਚ ਪੈਂਦੇ ਇੱਕ ਪੈਟਰੋਲ ਪੰਪ ਉਪਰ ਬਾਥਰੂਮ ਲਈ ਰੁਕਿਆ, ਜਿਥੇ ਅਚਾਨਕ ਉਹ ਚੱਕਰ ਖਾ ਕੇ ਡਿੱਗ ਗਿਆ ਅਤੇ ਉਥੇ ਹੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਨੇ ਅਗਲੇ ਸਾਲ 2025 ਦੇ ਜਨਵਰੀ ਮਹੀਨੇ `ਚ 12 ਸਾਲ ਬਾਅਦ ਪਿੰਡ ਪਰਤਣਾ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ 30 ਸਾਲ ਦਾ ਸੀ ਅਤੇ ਅੱਗੇ 31 ਸਾਲ ਦਾ ਹੋ ਜਾਣਾ ਸੀ, ਜਿਸ ਦੇ ਘਰ ਵਿੱਚ ਵਿਆਹ ਦੀਆਂ ਵਿਚਾਰਾਂ ਵੀ ਚੱਲ ਰਹੀਆਂ ਸਨ, ਪਰ ਇਸਤੋਂ ਪਹਿਲਾਂ ਹੀ ਉਸ ਦੀ ਮੌਤ ਦੀ ਖ਼ਬਰ ਆ ਗਈ ।

Advertisement
Advertisement
Advertisement
Advertisement
Scroll to Top