Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ
ਜੈਪੁਰ : ਜੈਪੁਰ ਪੁਲਸ ਨੇ ਇਕ ਨਿਊਜ਼ ਚੈਨਲ ’ਤੇ ਪਿਛਲੇ ਸਾਲ ਮਾਰਚ ਵਿੱਚ ਪ੍ਰਸਾਰਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਹੈ। ਜੈਪੁਰ ਪੁਲਸ ਦੇ ਕਮਿਸ਼ਨਰ ਬੀਜੂ ਜੌਰਜ ਜੌਸਫ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਜੈਪੁਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪੁਲਸ ਨੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਸੀ। ਡੀਸੀਪੀ ਜੈਪੁਰ (ਪੂਰਬ) ਤੇਜਸਵਿਨੀ ਗੌਤਮ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਸਿਟ ਨੇ ਪਾਇਆ ਕਿ ਇੰਟਰਵਿਊ ਦੇ ਸਮੇਂ ਬਿਸ਼ਨੋਈ ਜੈਪੁਰ ਜੇਲ੍ਹ ਵਿੱਚ ਸੀ। ਜੈਪੁਰ ਕੇਂਦਰੀ ਜੇਲ੍ਹ ਲਾਲਕੋਠੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਇਸ ਵਾਸਤੇ ਮਾਮਲਾ ਇੱਥੇ ਹੀ ਦਰਜ ਕੀਤਾ ਗਿਆ। ਗਾਂਧੀ ਨਗਰ ਦੇ ਸਹਾਇਕ ਪੁਲੀਸ ਕਮਿਸ਼ਨਰ ਨਾਰਾਇਣ ਕੁਮਾਰ ਬਾਰੀਆ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top