Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ.ਡੀ.ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ.ਡੀ.ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ. ਡੀ. ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ
-ਐਸ.ਡੀ.ਐਮ ਕਿਰਪਾਲ ਵੀਰ ਸਿੰਘ ਤੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਹੀ ਮਿਲਾਉਣ ਦੀ ਕੀਤੀ ਅਪੀਲ
ਦੇਵੀਗੜ੍ਹ, 29 ਸਤੰਬਰ : ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਦੁੱਧਨਸਾਧਾਂ ਦੇ ਉਪ ਮੰਡਲ ਮੈਜਿਸਟੇਰਟ, ਕਿਰਪਾਲ ਵੀਰ ਸਿੰਘ ਨੇ ਉਪ ਕਪਤਾਨ ਪੁਲਿਸ (ਰੂਰਲ) ਰਾਜੇਸ਼ ਛਿੱਬੜ ਨੂੰ ਨਾਲ ਲੈ ਕੇ ਤਹਿਸੀਲ ਦੁੱਧਨਸਾਧਾਂ ਅਧੀਨ ਆਉਂਦੇ ਪਿੰਡਾਂ ਸਾਹਨੀਪੁਰ ਟਾਂਡਾ, ਅਲੀਪੁਰ ਵਜੀਰ ਸਾਹਿਬ, ਤਾਜਲਪੁਰ, ਐਹਰੂ ਕਲਾਂ, ਖਾਂਸਾ ਦਾ ਦੌਰਾ ਕੀਤਾ। ਇਸ ਦੌਰਾਨ ਐਸ. ਡੀ. ਐਮ ਕਿਰਪਾਲ ਵੀਰ ਸਿੰਘ ਨੇ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦਾ ਅਤੇ ਧਰਤੀ ਸਮੇਤ ਪੌਣ-ਪਾਣੀ ਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਇਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ, ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨਾ ਸਾੜਨ ਅਤੇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ।ਇਸ ਤੋਂ ਇਲਾਵਾ ਐਸ.ਡੀ.ਐਮ ਨੇ ਮੰਡੀਆਂ ਦਾ ਵੀ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top