Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:53 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਮਾਰੀਆਂ ਗੋਲੀਆਂ

ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਮਾਰੀਆਂ ਗੋਲੀਆਂ

ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਮਾਰੀਆਂ ਗੋਲੀਆਂ
ਸਮਰਾਲਾ : ਸਮਰਾਲਾ `ਚ ਪੈਂਦੇ ਗੜੀ ਪੁੱਲ `ਤੇ ਫਰਚੂਨਰ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ `ਤੇ ਦੂਸਰੀ ਗੱਡੀ 20 ਗੱਡੀ ਵਿੱਚ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਖਮੀ ਹੋਏ ਸਕੂਲ ਮਾਲਕ ਨੂੰ ਸਮਰਾਲਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਦੀ ਜਿਆਦਾ ਗੰਭੀਰ ਹਾਲਤ ਦਿਖਦੇ ਹੋਏ ਡਾਕਟਰਾਂ ਨੇ ਚੰਡੀਗੜ ਰੈਫਰ ਕਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਦੇ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ ਬਲਦੇਵ ਸਿੰਘ ਆਪਣੀ ਫਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਮਾਛੀਵਾੜਾ ਸਾਹਿਬ ਤੋਂ ਸਮਰਾਲਾ ਵੱਲ ਨੂੰ ਆ ਰਹੇ ਸਨ ਤਾਂ ਜਦੋਂ ਫਰਚੂਨਰ ਗੱਡੀ ਗੜੀ ਪੁੱਲ ਦੇ ਕੋਲ ਪਹੁੰਚਦੀ ਹੈ ਤਾਂ ਪਿੱਛੇ ਤੋਂ ਆ ਰਹੀ 20 ਕਾਰ ਜਿਸ ਦੇ ਵਿੱਚ ਦੋ ਅਣਪਛਾਤੇ ਹਮਲਾਵਰ ਸਵਾਰ ਵਿਅਕਤੀਆ ਨੇ ਫਰਚੂਨਰ ਗੱਡੀ ਦੇ ਬਰਾਬਰ ਗੱਡੀ ਤੇਜ ਸਪੀਡ ਨਾਲ ਲਗਾ ਕੇ ਫਰਚੂਨਰ ਗੱਡੀ ਦੇ ਪਿੱਛੇ ਬੈਠੇ ਬਲਦੇਵ ਸਿੰਘ ਦੇ ਗੋਲੀਆ ਮਾਰ ਦਿੱਤੀਆ।ਜਦੋਂ ਹਮਲਾਵਰਾਂ ਵੱਲੋਂ ਗੋਲੀ ਮਾਰੀ ਗਈ ਤਾਂ ਉਸ ਸਮੇਂ ਜਖਮੀ ਬਲਦੇਵ ਸਿੰਘ ਫੋਨ ਤੇ ਗੱਲ ਕਰ ਰਹੇ ਸਨ ਤਾਂ ਗੋਲੀ ਫੋਨ ਨੂੰ ਛੂੰਦੇ ਹੋਏ ਕਾਰਤੂਸ ਦੇ ਕੁਛ ਹਿੱਸੇ ਬਲਦੇਵ ਸਿੰਘ ਦੀ ਗਰਦਨ ਤੇ ਜਾ ਲੱਗੇ ਜਿਸ ਨਾਲ ਬਲਦੇਵ ਸਿੰਘ ਜਖਮੀ ਹੋ ਗਏ। ਜਖਮੀ ਹਾਲਤ ਦੇ ਵਿੱਚ ਬਲਦੇਵ ਸਿੰਘ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ।ਸਰਕਾਰੀ ਹਸਪਤਾਲ ਦੇ ਡਾਕਟਰ ਸੰਚਾਰੀਕਾ ਸ਼ਾਹ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨਿਵਾਸੀ ਚੰਡੀਗੜ੍ਹ ਜਖਮੀ ਹਾਲਤ ਦੇ ਵਿੱਚ ਸਮਰਾਲਾ ਸਿਵਲ ਹਸਪਤਾਲ ਦੇ ਵਿੱਚ ਆਏ ਸਨ ਜਖਮੀ ਦੇ ਗੋਲੀ ਗਰਦਨ ਤੇ ਲੱਗੀ ਹੋਈ ਸੀ। ਉਹਨਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top