Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਦੇ ਅਮਰਾਵਤੀ ਵਿਚ ਆਏ ਭੂਚਾਲ ਦੇ ਝਟਕੇ

ਮਹਾਰਾਸ਼ਟਰ ਦੇ ਅਮਰਾਵਤੀ ਵਿਚ ਆਏ ਭੂਚਾਲ ਦੇ ਝਟਕੇ

ਮਹਾਰਾਸ਼ਟਰ ਦੇ ਅਮਰਾਵਤੀ ਵਿਚ ਆਏ ਭੂਚਾਲ ਦੇ ਝਟਕੇ
ਮਹਾਰਾਸ਼ਟਰ : ਮਹਾਰਾਸ਼ਟਰ ਦੇ ਅਮਰਾਵਤੀ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਦੁਪਹਿਰ ਕਰੀਬ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦਈਏ ਕਿ ਅੱਜ ਦੇ ਦਿਨ ਯਾਨੀ 30 ਸਤੰਬਰ 1993 ਨੂੰ ਮਹਾਰਾਸ਼ਟਰ ਦੇ ਲਾਤੂਰ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਸੀ। ਅਜਿਹੇ ‘ਚ ਜਦੋਂ ਅਮਰਾਵਤੀ ‘ਚ ਭੂਚਾਲ ਦੇ ਝਟਕੇ ਆਏ ਤਾਂ ਲੋਕ ਕਾਫੀ ਡਰ ਗਏ। ਕੁਝ ਲੋਕਾਂ ਲਈ 1993 ਦੇ ਲਾਤੂਰ ਭੂਚਾਲ ਦੀਆਂ ਯਾਦਾਂ ਵੀ ਤਾਜ਼ਾ ਹੋ ਗਈਆਂ । ਦੱਸ ਦਈਏ ਕਿ ਧਰਤੀ ਦੀਆਂ ਪਲੇਟਾਂ ਲਗਾਤਾਰ ਗਤੀ ਵਿੱਚ ਹੁੰਦੀਆਂ ਹਨ ਅਤੇ ਜਦੋਂ ਉਹ ਇੱਕ ਦੂਜੇ ਨਾਲ ਟਕਰਾਉਂਦੀਆਂ ਹਨ ਤਾਂ ਭੁਚਾਲ ਆ ਸਕਦੇ ਹਨ। ਜਦੋਂ ਇਹ ਪਲੇਟਾਂ ਇੱਕ ਦੂਜੇ ਦੇ ਸੰਪਰਕ ਵਿੱਚ ਆਉਂਦੀਆਂ ਹਨ, ਤਾਂ ਰਗੜ ਕਾਰਨ ਊਰਜਾ ਇਕੱਠੀ ਹੁੰਦੀ ਰਹਿੰਦੀ ਹੈ। ਜਦੋਂ ਇਹ ਇਕੱਠੀ ਹੋਈ ਊਰਜਾ ਇੱਕ ਨਿਸ਼ਚਿਤ ਸੀਮਾ ਤੋਂ ਵੱਧ ਜਾਂਦੀ ਹੈ, ਤਾਂ ਭੂਚਾਲ ਆਉਂਦਾ ਹੈ ।

Advertisement
Advertisement
Advertisement
Advertisement
Scroll to Top