Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:36 am

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ ਐਮ. ਆਰ. ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ ਐਮ. ਆਰ. ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ ਐਮ.ਆਰ.ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ
-ਰਾਜਪੁਰਾ ‘ਚ ਪੁਰਾਣੇ ਪਏ ਕੂੜੇ ਦਾ ਵਾਤਾਵਰਣ ਪੱਖੀ ਢੰਗਾਂ ਨਾਲ ਨਿਪਟਾਰਾ ਕਰਨ ਲਈ ਨਗਰ ਕੌਂਸਲ ਨੂੰ ਕੀਤੀ ਹਦਾਇਤ
-ਲੋਕ ਆਪਣੇ ਘਰਾਂ ਤੋਂ ਹੀ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖ ਕਰਕੇ ਹੀ ਚੁਕਵਾਉਣ-ਡਿਪਟੀ ਕਮਿਸ਼ਨਰ
ਰਾਜਪੁਰਾ, 30 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਦੇ ਝੰਡਾ ਗਰਾਊਂਡ ਨੇੜੇ ਸਥਿਤ ਮੈਟਰੀਅਲ ਰਿਕਵਰੀ ਫੈਸਿਲਟੀ ਸੈਂਟਰ, ਅੰਬਾਲਾ ਰੋਡ ‘ਤੇ ਸਥਿਤ ਸੈਨੇਟਰੀ ਲੈਂਡਫਿਲ ਤੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਕਰਕੇ ਇਸ ਦਾ ਨਿਰੀਖਣ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਰਾਜਪੁਰਾ ਵਿੱਚ ਗਿੱਲਾ ਅਤੇ ਸੁੱਕਾ ਘਰਾਂ ਤੋਂ ਹੀ ਵੱਖੋ-ਵੱਖ ਕਰਕੇ ਚੁੱਕਣਾ ਯਕੀਨੀ ਬਣਾਇਆ ਜਾਵੇ ਅਤੇ ਡੰਪ ਸਾਈਟ ‘ਤੇ ਪਏ ਪੁਰਾਣੇ ਕੂੜੇ ਨੂੰ ਵਾਤਾਵਰਣ ਪੱਖੀ ਢੰਗ ਨਾਲ ਨਿਪਟਾਇਆ ਜਾਣਾ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਉਨ੍ਹਾਂ ਨੇ ਈ.ਓ. ਨੂੰ ਇਹ ਵੀ ਹਦਾਇਤ ਕੀਤੀ ਕਿ ਸੈਨਟਰੀ ਕਾਮਿਆਂ ਲਈ ਦਸਤਾਨੇ, ਰਬੜ ਦੇ ਬੂਟ ਤੇ ਜੈਕੇਟ ਸਮੇਤ ਹੋਰ ਸੁਰੱਖਿਆ ਮਾਪਦੰਡ ਪੂਰੇ ਕਰਨੇ ਵੀ ਯਕੀਨੀ ਬਣਾਏ ਜਾਣ । ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਜਿੱਥੇ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਵਿੱਚ ਹਿੱਸਾ ਲੈਣ, ਉਥੇ ਹੀ ਗਿੱਲਾ ਅਤੇ ਸੁੱਕਾ ਕੂੜਾ ਆਪਣੇ ਘਰਾਂ ਵਿੱਚੋਂ ਹੀ ਵੱਖੋ-ਵੱਖ ਕਰਕੇ ਚੁਕਾਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਾਂਗੇ ਤਾਂ ਜਿੱਥੇ ਅਸੀਂ ਬਿਮਾਰੀਆਂ ਤੋਂ ਬਚ ਸਕਾਂਗੇ ਉਥੇ ਹੀ ਆਪਣੇ ਘਰ ਤੇ ਸ਼ਹਿਰ ਨੂੰ ਵੀ ਸੁੰਦਰ ਬਣਾ ਸਕਾਂਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੋਹਣਾ ਬਣਾਉਣ ਵਿੱਚ ਸਥਾਨਕ ਨਿਵਾਸੀਆਂ ਦੀ ਮੁੱਖ ਭੂਮਿਕਾ ਹੁੰਦੀ ਹੈ, ਇਸ ਲਈ ਸਵੱਛ ਭਾਰਤ ਤੇ ਸਵੱਛਤਾ ਹੀ ਸੇਵਾ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨਾ ਹੈ।ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਸੈਨੇਟਰੀ ਵਿਕਾਸ ਚੌਧਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top