Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ: ਡੀ.ਸੀ. ਸੰਦੀਪ ਰਿਸ਼ੀ
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ: ਐਸ.ਐਸ.ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 30 ਸਤੰਬਰ : ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਹੋਰਨਾਂ ਅਧਿਕਾਰੀਆਂ ਸਮੇਤ ਪਿੰਡਾਂ ਵਿੱਚ ਪਹੁੰਚ ਰਹੇ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਵਰਤ ਕੇ ਸੰਜੀਦਗੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਸੰਭਾਲਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਨਾਗਰਾ, ਮਹਿਲਾਂ, ਖੋਖਰ ਅਤੇ ਹਰਿਆਊ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਵਰਜਿਆ ਗਿਆ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਮਾੜੀ ਪ੍ਰਥਾ ਨੂੰ ਰੋਕਣ ਲਈ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਦੀ ਜ਼ਿਲ੍ਹੇ ਦੇ ਕਿਸਾਨਾਂ ਲਈ ਉਪਲਬਧਤਾ ਯਕੀਨੀ ਬਣਾਉਣ ਲਈ ਪੂਰੇ ਪਾਰਦਰਸ਼ੀ ਢੰਗ ਨਾਲ ਮੈਪਿੰਗ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ‘ਤੇ ਕੋਈ ਵੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਇਹ ਮਸ਼ੀਨਰੀ ਵਰਤ ਕੇ ਪਰਾਲੀ ਸੰਭਾਲ ਸਕਦਾ ਹੈ । ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਸੰਜੀਦਗੀ ਨਾਲ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਪ੍ਰਦੂਸ਼ਣ ਸਭ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਡੀ.ਐਸ.ਪੀ. ਦੀਪਇੰਦਰ ਸਿੰਘ ਜੇਜੀ ਅਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top