Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਮੰਤਰੀ ਬੈਂਸ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰ ਕੀਤੀ ਵਿਦਿਆਰਥੀਆਂ ਨਾਲ ਮੁਲਾਕਾਤ

ਸਿੱਖਿਆ ਮੰਤਰੀ ਬੈਂਸ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰ ਕੀਤੀ ਵਿਦਿਆਰਥੀਆਂ ਨਾਲ ਮੁਲਾਕਾਤ

ਸਿੱਖਿਆ ਮੰਤਰੀ ਬੈਂਸ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰ ਕੀਤੀ ਵਿਦਿਆਰਥੀਆਂ ਨਾਲ ਮੁਲਾਕਾਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ।ਸ੍ਰ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਦਾ ਨਾਮ ਰੋਸ਼ਨ ਹੋ ਸਕੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿੱਖਿਆ ਵਿਭਾਗ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ ।

Advertisement
Advertisement
Advertisement
Advertisement
Scroll to Top