ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ

ਦੁਆਰਾ: Punjab Bani ਪ੍ਰਕਾਸ਼ਿਤ :Monday, 30 September, 2024, 07:40 PM

ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ
ਮੁੰਬਈ : ਦੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਅੱਜ ਬੰਬੇ ਹਾਈ ਕੋਰਟ ਵਿਚ ਦੱਸਿਆ ਕਿ ਫਿਲਮ ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ ਹੋ ਗਈ ਹੈ। ਇਸ ਸਬੰਧੀ ਪਟੀਸ਼ਨ ਫਿਲਮ ਦੇ ਸਹਿ-ਨਿਰਮਾਤਾ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਵਲੋਂ ਦਾਇਰ ਕੀਤੀ ਗਈ ਸੀ ਜੋ ਫਿਲਮ ਦਾ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਇਹ ਫਿਲਮ ਪਹਿਲਾਂ ਛੇ ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਿੱਖ ਜਥੇਬੰਦੀਆਂ ਵਲੋਂ ਇਸ ਫਿਲਮ ਦੇ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਜਿਸ ਕਾਰਨ ਫਿਲਮ ਦੀ ਰਿਲੀਜ਼ ਰੁਕ ਗਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਸੋਮਵਾਰ ਨੂੰ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਅਦਾਕਾਰਾ-ਨਿਰਮਾਤਾ ਕੰਗਨਾ ਰਣੌਤ ਨੇ ਆਪਣੀ ਫਿਲਮ ‘ਐਮਰਜੈਂਸੀ’ ਵਿੱਚ ਸੀਬੀਐਫਸੀ ਵੱਲੋਂ ਸੁਝਾਈਆਂ ਗਈਆਂ ਕਟੌਤੀਆਂ ਲਈ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੇ ਬੈਂਚ ਨੇ ਕੀਤੀ।