Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸਰਪੰਚੀ ਦੀ ਚੋਣ ਲਈ ਬੋਲੀ ਨਾ ਹੋਣ ਦੀ ਸਿ਼ਕਾਇਤ ਕੀਤੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਪੰਚ ਦੀ ਚੋਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ ਥਾਵਾਂ `ਤੇ ਸਰਪੰਚ ਦੇ ਮਾਮਲੇ ਸਾਹਮਣੇ ਆਏ ਹਨ, ਜੋ ਵਾਇਰਲ ਹੋ ਰਹੇ ਹਨ।ਧਾਰਨੀ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਸਰਪੰਚਾਂ ਨੂੰ ਪੈਸੇ ਦੇ ਕੇ ਖਰੀਦਿਆ ਜਾ ਰਿਹਾ ਹੈ ਤਾਂ ਲੋਕਤੰਤਰ ਦਾ ਕਤਲ ਹੋ ਗਿਆ ਹੈ ਅਤੇ ਜਿਹੜੇ ਲੋਕ ਸਰਪੰਚ ਦੇ ਅਹੁਦੇ ਲਈ ਯੋਗ ਹਨ, ਉਨ੍ਹਾਂ ਨੂੰ ਭਵਿੱਖ ਵਿੱਚ ਮੌਕਾ ਨਹੀਂ ਮਿਲੇਗਾ, ਕਿਉਂਕਿ ਪੈਸੇ ਨਾਲ ਲੋਕ ਸਰਪੰਚ ਬਣ ਸਕਦੇ ਹਨ, ਲੰਬੜਦਾਰ ਵੀ ਪੈਸੇ ਦੇ ਆਧਾਰ `ਤੇ ਖਰੀਦ ਸਕਦੇ ਹਨ।ਧਾਰਨੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਯੋਗ ਉਮੀਦਵਾਰ ਚੋਣ ਲੜ ਸਕਣ ਅਤੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਧਾਰਨੀ ਨੇ ਕਿਹਾ ਕਿ ਜੇਕਰ ਅੱਜ ਹੀ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਚੰਗਾ ਹੋਵੇਗਾ, ਨਹੀਂ ਤਾਂ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਅਜਿਹੀਆਂ ਹੀ ਬੋਲੀ ਲਗਾ ਕੇ ਵਿਧਾਇਕ ਅਤੇ ਸੰਸਦ ਮੈਂਬਰ ਚੁਣੇ ਜਾਣਗੇ ।

Advertisement
Advertisement
Advertisement
Advertisement
Scroll to Top