Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:52 pm

+91 90915 01313 , +91 90916 01313

punjabbanni@gmail.com
punjabbani@yahoo.com

ਸੌਤੇਲੇ ਪਿਓ ਕੀਤਾ ਆਪਣੀ ਹੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ

ਸੌਤੇਲੇ ਪਿਓ ਕੀਤਾ ਆਪਣੀ ਹੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ

ਸੌਤੇਲੇ ਪਿਓ ਕੀਤਾ ਆਪਣੀ ਹੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ
ਸੰਗਰੂਰ : ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਇੱਕ ਸੌਤੇਲੇ ਪਿਓ ਵੱਲੋਂ ਆਪਣੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਮੁਲਜ਼ਮ ਆਪਣੀ ਪਤਨੀ ਤੇ ਬੱਚੀ ਨੂੰ ਹਸਪਤਾਲ ਛੱਡ ਕੇ ਫ਼ਰਾਰ ਹੋ ਗਿਆ।ਮ੍ਰਿਤਕ ਬੱਚੀ ਦੀ ਮਾਤਾ ਨੇਹਾ ਗਰਗ ਨੇ ਦੱਸਿਆ ਕਿ ਇਹ ਮੇਰਾ ਦੂਜਾ ਪਤੀ ਸੀ, ਜੋ ਕਿ ਉਸ ਦੀ 9 ਸਾਲਾ ਧੀ ਮਾਨਸੀ ਨੂੰ ਪਸੰਦ ਨਹੀਂ ਕਰਦਾ ਸੀ। ਉਸ ਨੇ ਦੱਸਿਆ ਕਿ ਮਾਨਸੀ ਹਰ ਰੋਜ਼ 6 ਵਜੇ ਤੋਂ 7 ਵਜੇ ਤੱਕ ਸਕੇਟਿੰਗ ਕਰਨ ਦੇ ਲਈ ਜਾਂਦੀ ਸੀ ਅਤੇ ਬੀਤੇ ਦਿਨ ਵੀ ਜਦੋਂ ਸਕੇਟਿੰਗ ਕਰਨ ਲਈ ਗਈ ਤਾਂ ਉਸ ਨੇ ਆਪਣੇ ਪਤੀ ਨੂੰ ਵਾਰ-ਵਾਰ ਫੋਨ ਲਿਾਇਆ ਅਤੇ ਮਾਨਸੀ ਦੇ ਘਰ ਨਾ ਪਹੁੰਚਣ ਬਾਰੇ ਪੁੱਛਿਆ।ਨੇਹਾ ਨੇ ਕਿਹਾ ਕਿ ਉਸ ਦੇ ਪਤੀ ਨੇ ਕਿਹਾ ਕਿ ਉਹ ਬਾਜ਼ਾਰ `ਚ ਹਨ ਅਤੇ ਕੁੱਝ ਕੰਮ ਹੈ, ਜਿਸ ਪਿੱਛੋਂ ਘਰ ਪਹੁੰਚ ਜਾਵਾਂਗੇ। ਪਰ ਕੁੱਝ ਸਮੇਂ ਬਾਅਦ ਉਸ ਦੇ ਪਤੀ ਦਾ ਫੋਨ ਆਇਆ ਕਿ ਮਾਨਸੀ ਦੀ ਸਿਹਤ ਖਰਾਬ ਹੈ ਅਤੇ ਉਹ ਦੋਵੇਂ ਫਿਰ ਬੱਚੀ ਨੂੰ ਹਸਪਤਾਲ ਲੈ ਕੇ ਆਏ, ਪਰ ਇਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਨੇਹਾ ਨੇ ਕਿਹਾ ਕਿ ਬੱਚੀ ਦੀ ਮੌਤ ਤੋਂ ਸਾਫ ਦਿਖ ਰਿਹਾ ਸੀ ਕਿ ਮੇਰੇ ਪਤੀ ਵੱਲੋਂ ਹੀ ਮਾਨਸੀ ਦਾ ਗਲਾ ਘੁੱਟ ਉਸਦਾ ਕਤਲ ਕੀਤਾ ਗਿਆ ਹੈ।ਉਧਰ, ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਬੱਚੀ ਦੀ ਮੌਤ ਬਾਰੇ ਸੂਚਨਾ ਮਿਲੀ ਸੀ, ਜਿਸ `ਤੇ ਉਹ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਬੱਚੀ ਦੀ ਮਾਤਾ ਨੇਹਾ ਦੇ ਬਿਆਨਾਂ `ਤੇ ਉਸ ਦੇ ਦੂਜੇ ਪਤੀ ਸੰਦੀਪ ਗੋਇਲ ਵਿਰੁੱਧ ਕੇਸ ਦਰਜ ਕਰ ਲਿਆ ਹੈ। ਬੱਚੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ ।

Advertisement
Advertisement
Advertisement
Advertisement
Scroll to Top