ਮਹਿਲਾ ਕਾਂਸਟੇਬਲ ਨੇ ਲਗਾਏ ਇੰਸਪੈਕਟਰ ਕੁਲਵਿੰਦਰ ਸਿੰਘ ਤੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼

ਮਹਿਲਾ ਕਾਂਸਟੇਬਲ ਨੇ ਲਗਾਏ ਇੰਸਪੈਕਟਰ ਕੁਲਵਿੰਦਰ ਸਿੰਘ ਤੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼
ਲੁਧਿਆਣਾ : ਪੰਹਾਬ ਦੇ ਮਹਾਨਗਰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਦੇ ਐਸ. ਐਚ. ਓ. ’ਤੇ ਇੱਕ ਮਹਿਲਾ ਦੇ ਨਾਲ ਜਬਰ ਜਨਾਹ ਕਰਨ ਦੇ ਲੱਗੇ ਇਲਜ਼ਾਮਾਂ ਦੇ ਚਲਦਿਆਂ ਪੀੜਤ ਮਹਿਲਾ ਕਾਂਸਟੇਬਲ ਨੇ ਇਲਜ਼ਾਮ ਲਗਾਏ ਹਨ ਕਿ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਐਸ. ਐਚ. ਓ. ’ਤੇ ਇਲਜ਼ਾਮ ਲੱਗੇ ਹਨ ਕਿ ਉਸ ਨੇ ਮਹਿਲਾ ਦੀ ਵੀਡੀਓ ਬਣਾਈ ਹੋਈ ਸੀ ਜਿਸ ਨਾਲ ਉਹ ਮਹਿਲਾ ਨੂੰ ਬਲੈਕਮੇਲ ਕਰ ਰਿਹਾ ਸੀ ਕਿ ਉਹ ਉਸਦੀ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਵੇਂਗਾ। ਇਨ੍ਹਾਂ ਹੀ ਨਹੀਂ ਐਸ. ਐਚ. ਓ. ਵੱਲੋਂ ਪੀੜਤਾ ਮਹਿਲਾ ਨੂੰ ਪਹਿਲਾਂ ਬੇਟੀ ਕਹਿ ਕੇ ਬੁਲਾਉਂਦਾ ਹੁੰਦਾ ਸੀ। ਫਿਲਹਾਲ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਕੋਈ ਗ੍ਰਿਫਤਾਰ ਨਹੀਂ ਹੋਈ ਹੈ।ਦੱਸਣਯੋਗ ਹੈ ਕਿ ਇੰਸਪੈਕਟਰ ਕਈ ਸਾਲ ਮਹਿਲਾ ਕਾਂਸਟੇਬਲ ਦੇ ਨਾਲ ਜਬਰ ਜਨਾਹ ਕਰਦਾ ਰਿਹਾ ਹੈ। ਖੈਰ ਪੁਲਸ ਵੱਲੋਂ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
