Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ
-ਲੋਕਾਂ ਨੂੰ ਸਮਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ : ਡਾ. ਪ੍ਰੀਤੀ ਯਾਦਵ
-ਲੋਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਤੇ ਫੀਡਬੈਕ ਦੇਣ
ਪਟਿਆਲਾ, 30 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਇੱਥੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮਾਂਬੱਧ ਢੰਗ ਨਾਲ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪਰੰਤੂ ਜੇਕਰ ਕਿਸੇ ਨਾਗਰਿਕ ਨੂੰ ਆਪਣਾ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਬਿਨ੍ਹਾਂ ਝਿਜਕ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਜਿਹੀ ਚੈਕਿੰਗ ਲਗਾਤਾਰ ਜਾਰੀ ਰੱਖਣਗੇ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਸੇਵਾ ਕੇਂਦਰ ਤੇ ਫ਼ਰਦ ਕੇਂਦਰ ਦੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਆਪਣੇ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਅਤੇ ਲੋਕਾਂ ਦੇ ਕੰਮ ਤੁਰੰਤ ਕਰਨੇ ਵੀ ਯਕੀਨੀ ਬਣਾਏ ਜਾਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਲੋਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਵੀ ਹਾਸਲ ਕੀਤੀ ਹੈ ਪਰੰਤੂ ਕਿਸੇ ਨੇ ਵੀ ਕੋਈ ਸ਼ਿਕਾਇਤ ਨਹੀਂ ਕੀਤੀ ਸਗੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਹੀ ਕੀਤੀ ਹੈ।

Advertisement
Advertisement
Advertisement
Advertisement
Scroll to Top