Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:26 am

+91 90915 01313 , +91 90916 01313

punjabbanni@gmail.com
punjabbani@yahoo.com

ਤਿਰੂਪਤੀ ਲੱਡੂ ਵਿਵਾਦ ’ਤੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਭਗਵਾਨ ਨੂੰ ਤਾਂ ਸਿਆਸਤ ਤੋਂ ਬਖ਼ਸ਼ ਦਿਓ

ਤਿਰੂਪਤੀ ਲੱਡੂ ਵਿਵਾਦ ’ਤੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਭਗਵਾਨ ਨੂੰ ਤਾਂ ਸਿਆਸਤ ਤੋਂ ਬਖ਼ਸ਼ ਦਿਓ

ਤਿਰੂਪਤੀ ਲੱਡੂ ਵਿਵਾਦ ’ਤੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਭਗਵਾਨ ਨੂੰ ਤਾਂ ਸਿਆਸਤ ਤੋਂ ਬਖ਼ਸ਼ ਦਿਓ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਆਖਦਿਆਂ ਕਿ ਘੱਟੋ-ਘੱਟ ਭਗਵਾਨ ਨੂੰ ਤਾਂ ਸਿਆਸਤ ਤੋਂ ਲਾਂਭੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ, ਸਵਾਲ ਕੀਤਾ ਕਿ ਇਸ ਗੱਲ ਦੇ ਕੀ ਸਬੂਤ ਹਨ ਕਿ ਤਿਰੂਪਤੀ ਲੱਡੂ ਬਣਾਉਣ ਲਈ ਮਿਲਾਵਟੀ ਘੀ ਦਾ ਇਸਤੇਮਾਲ ਕੀਤਾ ਗਿਆ ਹੈ।ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਨਾਲ ਹੀ ਇਹ ਸਵਾਲ ਵੀ ਕੀਤਾ ਕਿ ਜਦੋਂ ਇਸ ਮਾਮਲੇ ਵਿਚ ਪਹਿਲਾਂ ਹੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਸਨ ਤਾਂ ਇਸ ਸਬੰਧੀ ਜਨਤਕ ਬਿਆਨ ਦੇਣ ਦੀ ਕੀ ਲੋੜ ਸੀ। ਬੈਂਚ ਨੇ ਕਿਹਾ, ‘‘ਅਸੀਂ ਉਮੀਦ ਕਰਦੇ ਹਾਂ ਕਿ ਘੱਟੋ-ਘੱਟ ਭਗਵਾਨ ਨੂੰ ਤਾਂ ਸਿਆਸਤ ਤੋਂ ਦੂਰ ਰੱਖਿਆ ਜਾਵੇਗਾ । ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਇਹ ਸ਼ਰਧਾ ਤੇ ਆਸਥਾ ਦਾ ਮਾਮਲਾ ਹੈ ਅਤੇ ਜੇ ਲੱਡੂ ਬਣਾਉਣ ਲਈ ਮਿਲਾਵਟੀ ਘਿਓ ਦੀ ਵਰਤੋਂ ਕੀਤੀ ਗਈ ਹੈ ਤਾਂ ਇਹ ਬਰਦਾਸ਼ਤਯੋਗ ਨਹੀਂ ਹੈ।ਅਦਾਲਤ ਵਿਚ ਮਾਮਲੇ ਉਤੇ ਸੁਣਵਾਈ ਹਾਲੇ ਜਾਰੀ ਹੈ। ਬੈਂਚ ਇਸ ਸਬੰਧੀ ਵੱਖੋ-ਵੱਖ ਪਟੀਸ਼ਨਾਂ ਉਤੇ ਗ਼ੌਰ ਕਰ ਰਿਹਾ ਹੈ, ਜਿਨ੍ਹਾਂ ਵਿੱਚ ਤਿਰੂਪਤੀ ਲੱਡੂ ਬਣਾਉਣ ਲਈ ਕਥਿਤ ਤੌਰ ’ਤੇ ਪਸ਼ੂਆਂ ਦੀ ਚਰਬੀ ਦਾ ਇਸਤੇਮਾਲ ਕੀਤੇ ਜਾਣ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ।ਦੱਸਣਯੋਗ ਹੈ ਕਿ ਇਸੇ ਮਹੀਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਇਹ ਬਿਆਨ ਦੇ ਕੇ ਭਾਰੀ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਸੀ ਕਿ ਸੂਬੇ ਦੀ ਉਨ੍ਹਾਂ ਤੋਂ ਪਹਿਲੀ ਵਾਈਐਸ ਜਗਨ ਮੋਹਨ ਰੈਡੀ ਸਰਕਾਰ ਵੱਲੋਂ ਲੱਡੂ ਬਣਾਉਣ ਲਈ ਪਸ਼ੂਆਂ ਦੀ ਚਰਬੀ ਵਾਲੇ ਘੀ ਦਾ ਇਸਤੇਮਾਲ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਵਾਈਐਸਆਰ ਕਾਂਗਰਸ ਨੇ ਮੁੱਖ ਮੰਤਰੀ ਉਤੇ ਸਿਆਸੀ ਲਾਹੇ ਲਈ ‘ਘਿਨਾਉਣੇ ਇਲਜ਼ਾਮ’ ਲਾਉਣ ਦਾ ਦੋਸ਼ ਲਾਇਆ ਹੈ।

Advertisement
Advertisement
Advertisement
Advertisement
Scroll to Top