Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿਚ ਤਿੰਨ ਦੀ ਮੌਤ 15 ਤੋ ਵਧ ਜ਼ਖ਼ਮੀ

ਸੜਕ ਹਾਦਸੇ ਵਿਚ ਤਿੰਨ ਦੀ ਮੌਤ 15 ਤੋ ਵਧ ਜ਼ਖ਼ਮੀ

ਸੜਕ ਹਾਦਸੇ ਵਿਚ ਤਿੰਨ ਦੀ ਮੌਤ 15 ਤੋ ਵਧ ਜ਼ਖ਼ਮੀ
ਗੁਰਦਾਸਪੁਰ :ਗੁਰਦਾਸਪੁਰ ਦੇ ਬਟਾਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਵੱਖ-ਵੱਖ ਹਸਪਤਾਲਾਂ `ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ।ਕਾਦੀ ਤੋਂ ਬਟਾਲਾ ਵੱਲ ਆ ਰਹੀ ਇੱਕ ਬੱਸ ਸ਼ਾਹਬਾਦ ਮੋੜ `ਤੇ ਬੇਕਾਬੂ ਹੋ ਕੇ ਉਡੀਕ ਘਰ ਦੇ ਸ਼ੈੱਡ ਨਾਲ ਟਕਰਾ ਗਈ। ਜਾਣਕਾਰੀ ਮੁਤਾਬਕ ਸ਼ਾਹਬਾਦ ਪਿੰਡ ਦੇ ਮੋੜ `ਤੇ ਇੱਕ ਸਕੂਟਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬੱਸ ਵੇਟਿੰਗ ਰੂਮ ਦੇ ਸ਼ੈੱਡ ਨਾਲ ਟਕਰਾ ਗਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਬੱਸ ਡਰਾਈਵਰ ਵੀ ਸ਼ਾਮਲ ਹੈ।ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਹਾਦਸੇ `ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ `ਚ ਜੁਟੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਉੱਤੇ ਦੁੱਖ ਜਤਾਉਦੇ ਹੋਏ ਲਿਖਿਆ ਕਿ ‘ਬਟਾਲਾ-ਕਾਦੀਆਂ ਰੋਡ `ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ…ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ `ਤੇ ਨੇ…ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ…ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।’

Advertisement
Advertisement
Advertisement
Advertisement
Scroll to Top