Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਕੀਤੀ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ

ਮੁੱਖ ਮੰਤਰੀ ਨੇ ਕੀਤੀ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ

ਮੁੱਖ ਮੰਤਰੀ ਨੇ ਕੀਤੀ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ . ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਝੋਨੇ ਦੇ ਵਾਢੀ ਸੀਜ਼ਨ-2024 ਤੋਂ ਪਹਿਲਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਐਪ ਰਾਹੀਂ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਇਹ ਮਸ਼ੀਨਾਂ ਵਧੇਰੇ ਪਹੁੰਚ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੋਬਾਈਲ ਐਪਲੀਕੇਸ਼ਨ ਨਾਲ ਕਿਸਾਨ ਆਪਣੇ ਆਸ-ਪਾਸ ਦੇ ਉਪਲਬਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ ਅਤੇ ਵਧੇਰੇ ਸਹੂਲਤ ਲਈ ਗ੍ਰਾਮ ਪੱਧਰੀ ਨੋਡਲ ਅਫ਼ਸਰ/ਕਲੱਸਟਰ ਹੈੱਡ ਕਿਸਾਨਾਂ ਨੂੰ ਉਨ੍ਹਾਂ ਦੀ ਪਸੰਦੀਦਾ ਮਸ਼ੀਨ ਪਹਿਲਾਂ ਹੀ ਨਿਰਧਾਰਤ ਕਰ ਦੇਣਗੇ ਤਾਂ ਜੋ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸਦਕਾ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ 2021-22 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 76,929 ਘਟਨਾਵਾਂ ਦੇ ਮੁਕਾਬਲੇ 2022-23 ਇਨ੍ਹਾਂ ਘਟਨਾਵਾਂ (71,159) ਵਿੱਚ 30 ਫ਼ੀਸਦ ਦੀ ਕਮੀ ਆਈ ਹੈ ਅਤੇ 2022-23 ਵਿੱਚ ਅੱਗ ਲਗਾਉਣ ਦੀਆਂ 71,159 ਘਟਨਾਵਾਂ ਦੇ ਮੁਕਾਬਲੇ 2023-24 ਵਿੱਚ 26 ਫ਼ੀਸਦ ਕਮੀ ਨਾਲ ਇਹ ਘਟਨਾਵਾਂ 49,922 ਰਹਿ ਗਈਆਂ।
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2020-21 ਦੇ ਮੁਕਾਬਲੇ 2023-24 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕੁੱਲ 52 ਫ਼ੀਸਦੀ ਕਮੀ ਆਈ ਹੈ।

Advertisement
Advertisement
Advertisement
Advertisement
Scroll to Top