Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ

ਦੁਆਰਾ: Punjab Bani ਪ੍ਰਕਾਸ਼ਿਤ :Monday, 30 September, 2024, 05:21 PM

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ
ਪਟਿਆਲਾ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਂਕਿੰਗ ਤੇਜ਼ ਕਰ ਦਿੱਤੀ ਗਈ ਹੈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਤਰੁਣ ਬਾਂਸਲ ,ਜਸਵਿੰਦਰ ਸਿੰਘ ਅਤੇ ਇਸ਼ਾਨ ਬਾਂਸਲ ਦੀ ਟੀਮ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਵੱਖ-ਵੱਖ ਥਾਵਾਂ ਦਾ ਮੁਆਇਨਾ ਕੀਤਾ ਜਿਨ੍ਹਾਂ ਵਿੱਚ ਘਨੌਰ, ਰਾਜਪੁਰਾ,ਪਟਿਆਲਾ 1 ਅਤੇ ਪਟਿਆਲਾ 2 ਅਤੇ ਤ੍ਰਿਪੜੀ , ਅਰਬਨ ਅਸਟੇਟ,ਲਾਹੋਰੀ ਗੇਟ ਤੋਂ ਤਲਣ ਵਾਲੇ ਤੇਲ ਦੇ 30 ਸੈਂਪਲ ਕੁਕਿੰਗ ਆਇਲ ਜੋ ਕਿ ਵਰਤਿਆ ਹੋਇਆ ਸੀ ਦੇੇ ਲਏ ਗਏ ਤਾਂ ਕਿ ਤੇਲ ਦੀ ਗੁਣਵੱਤਾ ਚੈਕ ਕੀਤੀ ਜਾ ਸਕੇ । ਜੋੜੀਆ ਭੱਠੀਆਂ ਵਿੱਚ ਆਈਸ ਕਰੀਮ ,ਕਰੀਮ ਅਤੇ ਬਰੈੱਡ ਦੇ ਸੈਂਪਲ ਲਏ ਗਏ ।ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ । ਸਟਰੀਟ ਵੈਂਡਰਾਂ ਸਮੇਤ ਵੱਖ-ਵੱਖ ਛੋਟੇ ਵਿਕਰੇਤਾਵਾਂ ਦਾ ਵੀ ਨਿਰੀਖਣ ਕੀਤਾ ਗਿਆ । ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸੈਂਪਲ ਭਰਣ ਤੋਂ ਇਲਾਵਾ ਮੌਕੇ ਤੇ ਦੁਕਾਨਦਾਰਾਂ ਅਤੇ ਹੋਰ ਖਾਧ ਪਦਾਰਥ ਵਿਕਰੇਤਾ ਨੂੰ ਫੂਡ ਸੇਫਟੀ ਐਕਟ ਅਤੇ ਸਰਕਾਰ ਦੀਆ ਪਾਲਸੀਆਂ ਬਾਰੇ ਜਾਣਕਾਰੀ ਦਿੱਤੀ ਗਈਉ੍ਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ ਉਹਨਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ ਸਬ-ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ



Scroll to Top