Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਦੇ ਖੇਤਰਾਂ 'ਚ ਡਰਾਈ ਡੇਅ ਸਬੰਧੀ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਦੇ ਖੇਤਰਾਂ 'ਚ ਡਰਾਈ ਡੇਅ ਸਬੰਧੀ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਦੇ ਖੇਤਰਾਂ ‘ਚ ਡਰਾਈ ਡੇਅ ਸਬੰਧੀ ਹੁਕਮ ਜਾਰੀ
ਪਟਿਆਲਾ, 3 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੀ ਸੀਮਾ ਅੰਦਰ 8 ਕਿਲੋਮੀਟਰ ਦੇ ਏਰੀਏ ਵਿੱਚ ਮਿਤੀ 3 ਅਕਤੂਬਰ 2024 ਸ਼ਾਮ 6 ਵਜੇ ਤੋਂ ਮਿਤੀ 5 ਅਕਤੂਬਰ 2024 ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 8 ਅਕਤੂਬਰ 2024 ਨੂੰ ਵੋਟਾਂ ਦਾ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ ਦੇ ਹੁਕਮ ਜਾਰੀ ਕੀਤੀ ਹਨ। ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ । ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ ਅੰਬਾਲਾ ਵੱਲੋਂ ਜ਼ਿਲ੍ਹਾ ਅੰਬਾਲਾ ਦੇ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੀਆਂ ਸੀਮਾ ਅੰਦਰ 8 ਕਿਲੋਮੀਟਰ ਤੱਕ ਦੇ ਏਰੀਆ ਵਿੱਚ ਮਿਤੀ 3 ਅਕਤੂਬਰ 2024 ਸ਼ਾਮ 6 ਵਜੇ ਤੋਂ ਮਿਤੀ 5 ਅਕਤੂਬਰ 2024 ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ 2024 ਨੂੰ ਵੋਟਾਂ ਦਾ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੀ ਬੇਨਤੀ ਕੀਤੀ ਗਈ ਹੈ, ਜਿਸ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top