ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਕੀਰਤਨ ਸਮਾਗਮ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਕੀਰਤਨ ਸਮਾਗਮ
ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਰਹੀ ਅਲੌਕਿਕ
ਧਰਮ ’ਚ ਦਿ੍ਰੜ ਰਹਿਣ ਦੀ ਪ੍ਰੇਰਨਾ ਦਿੰਦੀ ਗੁਰੂ ਸਾਹਿਬ ਦੀ ਵਿਚਾਰਧਾਰਾ : ਭਾਈ ਪ੍ਰਨਾਮ ਸਿੰਘ
ਪਟਿਆਲਾ 3 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ । ਆਗਮਨ ਪੁਰਬ ਦੀ ਖੁਸ਼ੀ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਨੇ ਜਿਥੇ ਅਲੌਕਿਕ ਨਜ਼ਾਰਾ ਪੇਸ਼ ਕੀਤਾ, ਉਥੇ ਹੀ ਸੰਗਤਾਂ ਨੇ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਪੁੱਜੇ ਹਜੂਰੀ ਰਾਗੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਮਹਾਨ ਕੀਰਤਨ ਦਰਬਾਰ ਵਿਚ ਹਜੂਰੀ ਰਾਗੀ ਭਾਈ ਓਂਕਾਰ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਜਤੇਸ਼ਵਰ ਸਿੰਘ ਜੀ ਪਟਿਆਲੇ ਵਾਲੇ, ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲਿਆਂ ਤੋਂ ਸੰਤ ਮਹਾਂਪਰਸ਼, ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਥੇ ਦੇ ਅਹੁਦੇਦਾਰ ਸਾਹਿਬਾਨ ਸ਼ਾਮਲ ਸਨ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਆਮਦ ’ਤੇ ਵਧਾਈ ਦਿੰਦਿਆਂ ਸਿੱਖ ਇਤਿਹਾਸ ਦੀ ਰੌਸ਼ਨੀ ’ਤੇ ਚਾਨਣਾ ਪਾਉਂਦਿਆਂ ਜਾਣੂੰ ਕਰਵਾਇਆ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਦੋਂ ਕਸ਼ਮੀਰੀ ਪੰਡਤਾਂ ਦੀ ਗੱਲ ਮੰਨਕੇ ਆਪਣਾ ਬਲਿਦਾਨ ਦੇਣ ਦਾ ਫੈਸਲਾ ਕੀਤਾ ਤਾਂ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੱਲਕੇ ਵੱਖ ਵੱਖ ਅਸਥਾਨਾਂ ’ਤੇ ਪਹੁੰਚੇ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਮਹਾਨ ਉਪਰਾਲਾ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਪਟਿਆਲਾ ਪਹੁੰਚਦੇ ਹਨ, ਜਿਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਇਲਾਵਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਅਤੇ ਸੈਫੂਦੀਨ ਨਾਲ ਮੁਲਾਕਾਤ ਕਰਕੇ ਧਰਮ ਦੇ ਪ੍ਰਚਾਰ ਪਸਾਰ ਵਿਚ ਆਪਣਾ ਅਹਿਮ ਯੋਗਦਾਨ ਪਾਉਂਦੇ ਦਿੱਲੀ ਪਹੁੰਚੇ ਸਨ। ਗੁਰੂ ਸਾਹਿਬ ਨੂੰ ਸ਼ਹੀਦ ਕਰਨ ਤੋਂ ਪਹਿਲਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਗਿਆ, ਜਿਨ੍ਹਾਂ ਦੇ ਸ਼ਹਾਦਤ ਦਰਸਾਉਂਦੀ ਹੈ ਕਿ ਗੁਰੂ ਸਾਹਿਬ ਨੂੰ ਸਮਰਪਿਤ ਪ੍ਰਮਾਤਮਾ ਦੀ ਲਿਵ ’ਚ ਰਹਿਣ ਵਾਲਿਆਂ ਨੂੰ ਕੋਈ ਅਡੋਲ ਨਹੀਂ ਬਣਾ ਸਕਦਾ। ਭਾਈ ਪ੍ਰਨਾਮ ਸਿੰਘ ਜੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਲਾਸਾਨੀ ਅਤੇ ਦੂਸਰੇ ਧਰਮ ਦੀ ਰੱਖਿਆ ਲਈ ਅਜਿਹੀ ਸ਼ਹਾਦਤ ਸੀ, ਜਿਨ੍ਹਾਂ ਨੂੰ ਇਤਿਹਾਸ ਅੰਦਰ ਹਿੰਦ ਦੀ ਆਖਿਆ ਜਾਂਦਾ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਧਰਮ ’ਚ ਦਿ੍ਰੜ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ ਗਿਆ, ਜਿਨ੍ਹਾਂ ’ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸ. ਗੁਰਜੀਤ ਸਿੰਘ ਕੋਹਲੀ, ਮੈਨੇਜਰ ਰਜਿੰਦਰ ਸਿੰਘ ਟੌਹੜਾ ਤੇ ਸੰਤ ਮਹਾਂਪੁਰਸ਼ਾਂ ਨੂੰ ਵੀ ਅਹਿਮ ਯੋਗਦਾਨ ਪਾਉਣ ’ਤੇ ਸਨਮਾਨ ਚਿਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਧਾਰਮਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਇੰਦਰਮੋਹਨ ਸਿੰਘ ਬਜਾਜ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਤਰਸ਼ਵੀਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਰਿਓਂਦ, ਭਵਨਪੁਨੀਤ ਸਿੰਘ, ਸਿਮਰਨ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।
