Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:10 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ
ਚੰਡੀਗੜ੍ਹ, 3 ਅਕਤੂਬਰ : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਵੱਲੋਂ ਪ੍ਰਦਾਨ ਕੀਤੀ ਗਈ ਹੈ । ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ । ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ 460,000 ਯੂਨਿਟ ਦੇ ਟੀਚੇ ਨੂੰ ਪਾਰ ਕਰਦਿਆਂ 493,000 ਯੂਨਿਟ ਖੂਨ ਇਕੱਠਾ ਕੀਤਾ । ਇਹ ਐਵਾਰਡ ਬੀ.ਟੀ.ਐਸ./ਪੀ.ਐਸ.ਬੀ.ਟੀ.ਸੀ. ਦੇ ਸੰਯੁਕਤ ਡਾਇਰੈਕਟਰ ਡਾ. ਸੁਨੀਤਾ ਦੇਵੀ ਅਤੇ ਸ੍ਰੀ ਸੁਰਿੰਦਰ ਸਿੰਘ ਨੇ ਰਾਜ ਦੀ ਤਰਫ਼ੋਂ ਪ੍ਰਾਪਤ ਕੀਤਾ । ਡਾ. ਬਲਬੀਰ ਸਿੰਘ ਨੇ ਸੁਰੱਖਿਅਤ ਖੂਨ ਦੀ ਲਗਾਤਾਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਖੂਨ ਸੰਚਾਰ ਟੀਮਾਂ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੀਆਂ ਲੋਕਪੱਖੀ ਪਹਿਲਕਦਮੀਆਂ ਨੂੰ ਚਲਾਉਣ ਅਤੇ ਸੂਬੇ ਭਰ ਵਿੱਚ ਸਵੈਇੱਛਤ ਖੂਨਦਾਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਤੇ ਪ੍ਰਫੁੱਲਿਤ ਕਰਨ ਲਈ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ.- ਕਮ- ਡਾਇਰੈਕਟਰ, ਪੀ.ਐਸ.ਬੀ.ਟੀ.ਸੀ. ਵਰਿੰਦਰ ਕੁਮਾਰ ਸ਼ਰਮਾ ਦੇ ਸਮਰਥਨ ਅਤੇ ਅਗਵਾਈ ਦੀ ਵੀ ਸ਼ਲਾਘਾ ਕੀਤੀ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 182 ਲਾਇਸੰਸਸ਼ੁਦਾ ਖੂਨ ਕੇਂਦਰਾਂ ਦਾ ਮਜ਼ਬੂਤ ਨੈੱਟਵਰਕ ਮੌਜੂਦ ਹੈ, ਜਿਸ ਵਿੱਚ ਸਾਰੇ ਜ਼ਿਲਿ੍ਆਂ ’ਚ ਫੈਲੇ 49 ਸਰਕਾਰੀ ਖੂਨ ਕੇਂਦਰ ਸ਼ਾਮਲ ਹਨ, ਜੋ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਹਨਾਂ ਕੇਂਦਰਾਂ ਵਿੱਚੋਂ, 83 ਲਾਇਸੰਸਸ਼ੁਦਾ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀ.ਸੀ.ਐਸ.ਯੂ.) ਹਨ, ਜਿਸ ਵਿੱਚ 26 ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀਸੀਐਸਯੂ) ਹਨ, ਜੋ ਪਲੇਟਲੈਟਸ ਅਤੇ ਪਲਾਜ਼ਮਾ ਵਰਗੇ ਖੂਨ ਦੇ ਮਹੱਤਵਪੂਰਣ ਤੱਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦੇ ਹੋਏ, ਮਰੀਜ਼ਾਂ ਦੀ ਦੇਖਭਾਲ ਵਿੱਚ ਹੋਰ ਵਾਧਾ ਕਰਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲ, ਉਪ-ਜ਼ਿਲ੍ਹਾ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ ਅਤੇ ਸਰਕਾਰੀ ਮੈਡੀਕਲ ਕਾਲਜਾਂ ਸਮੇਤ ਪੰਜਾਬ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਮੁਫ਼ਤ ਖੂਨ ਉਪਲਬਧ ਹੈ ਤਾਂ ਜੋ ਕੋਈ ਵੀ ਇਸ ਜੀਵਨ ਬਚਾਊ ਸਰੋਤ ਤੋਂ ਵਾਂਝਾ ਨਾ ਰਹੇ ।

Advertisement
Advertisement
Advertisement
Advertisement
Scroll to Top