Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ  ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ ਨੀਲ ਗਰਗ

ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ ਨੀਲ ਗਰਗ

ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ ਨੀਲ ਗਰਗ
ਸੁਨੀਲ ਜਾਖੜ ਨੇ ਭਾਜਪਾ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਇਆ ਹੈ, ਮੋਦੀ-ਸ਼ਾਹ ਨੂੰ ਪੰਜਾਬ ਪ੍ਰਤੀ ਬਦਲਣਾ ਪਵੇਗਾ ਆਪਣਾ ਰਵੱਈਆ ਨੀਲ ਗਰਗ
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਨਜ਼ਰੀਆ ਕਦੇ ਵੀ ਸਹੀ ਨਹੀਂ ਰਿਹਾ।‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਲਗਾਤਾਰ ਪੰਜਾਬ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨੂੰ ਸਿਆਸੀ, ਸੱਭਿਆਚਾਰਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਗਈ। ਕੇਂਦਰ ਸਰਕਾਰ ਪੰਜਾਬ ਨੂੰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਨਹੀਂ ਦੇ ਰਹੀ, ਜਿਸ ਕਾਰਨ ਪੰਜਾਬ ਦੇ ਵਿਕਾਸ ਕਾਰਜਾਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਕਰਨ ਲਈ ਕਾਲੇ ਖੇਤੀ ਕਾਨੂੰਨ ਜ਼ਬਰਦਸਤੀ ਲਾਗੂ ਕੀਤੇ ਗਏ। ਨੀਲ ਗਰਗ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਸੁਨੀਲ ਜਾਖੜ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਜਾਖੜ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਦੀ ਲੋੜ ਹੈ। ਨਜ਼ਰੀਆ ਬਦਲਣ ਤੇ ਹੀ ਪੰਜਾਬ ਵਿਚ ਪਾਰਟੀ ਦਾ ਕੁਝ ਹੋ ਸਕਦਾ ਹੈ। ਅਸੀਂ ਭਾਜਪਾ ਲੀਡਰਸ਼ਿਪ ਨੂੰ ਵੀ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਦੀ ਬੇਨਤੀ ਕਰਦੇ ਹਾਂ। ਪੰਜਾਬ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਸੂਬੇ ਦੇ ਸਾਰੇ ਰੋਕੇ ਫੰਡ ਤੁਰੰਤ ਜਾਰੀ ਕੀਤੇ ਜਾਣ ।

Advertisement
Advertisement
Advertisement
Advertisement
Scroll to Top