Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ : ਪ੍ਰੋ. ਬਡੁੰਗਰ

ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ : ਪ੍ਰੋ. ਬਡੁੰਗਰ

ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ : ਪ੍ਰੋ. ਬਡੁੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਨੂੰ ਆਪਣੀ ਲਿੱਖੀ ਧਾਰਮਿਕ ਪੁਸਤਕ ਵੀ ਭੇਂਟ ਕੀਤੀ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਜੋ ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਹੈ ਉਸ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ ਹੈ ਕਿਉਂਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ । ਉਹਨਾਂ ਕਿਹਾ ਕਿ ਜਿੰਨੀ ਨੌਜਵਾਨ ਪੀੜੀ ਸਿੱਖੀ ਨਾਲ ਜੁੜੇਗੀ ਉਨੀਆ ਹੀ ਸਿੱਖ ਧਰਮ ਦੀਆਂ ਜੜਾਂ ਮਜਬੂਤ ਹੋਣਗੀਆਂ, ਕਿਉਂਕਿ ਅੱਜ ਕਈ ਅਜਿਹੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਜੋ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਆਪਣੀਆਂ ਚਾਲਾਂ ਚੱਲ ਰਹੀਆਂ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਨਾ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸ਼ਮਸ਼ੇਰ ਸਿੰਘ ਬਡੁੰਗਰ, ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ ਸਾਬਕਾ ਮੈਨੇਜਰ, ਮਹਿੰਦਰ ਸਿੰਘ ਟਿਵਾਣਾ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਮਨੀਇੰਦਰਪਾਲ ਸਿੰਘ ਬਡੁੰਗਰ, ਜੋਤ ਇੰਦਰ ਸਿੰਘ ਬਡੁੰਗਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਗਈ ।

Advertisement
Advertisement
Advertisement
Advertisement
Scroll to Top