ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ

ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਏ ਜਾਣ ਦੇ ਮਾਮਲੇ ਵਿਚ ਕਾਰਵਾਈ ਕਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਾਗ ਦਿੱਤੇ ਹਨ। ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਦੇ ਚੱਲਦੇ ਪੰਜਾਬ ’ਚ ਮਾਹੌਲ ਕਾਫੀ ਭਖਿਆ ਹੋਇਆ ਹੈ ਤੇ ਪੰਜਾਬ ਭਰ ’ਚ ਸਰਪੰਚੀ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ।ਇਥੇ ਇਹ ਵੀ ਦੇਖਣਯੋਗ ਹੈ ਕਿ 4 ਅਕਤੂਬਰ ਨਾਮਜ਼ਦਗੀਆਂ ਭਰਨ ਦਾ ਆਖਰੀ ਮੌਕਾ ਹੈ।ਦੱਸਣਯੋਗ ਹੈ ਕਿ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਉਣ ਸਬੰਧੀ ਵਕੀਲ ਸਤਿੰਦਰ ਕੌਰ ਨੇ ਜਨ ਹਿਤ ਪਟੀਸ਼ਨ ਦਾਇਰ ਕੀਤੀ ਸੀ ਦੇ ਚੱਲਦਿਆਂ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਸੂਬੇ ਦੀਆਂ 13 ਹਜ਼ਾਰ 237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਚੋਣ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ ਅਤੇ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ ਪੋਲਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਜਾਰੀ ਕੀਤੇ ਜਾਣਗੇ।
