ਮਲਟੀਪਰਪਜ ਸਕੂਲ ਦੀ ਬਾਸਕਟਬਾਲ ਟੀਮ ਰਹੀ ਮੋਹਰੀ

ਮਲਟੀਪਰਪਜ ਸਕੂਲ ਦੀ ਬਾਸਕਟਬਾਲ ਟੀਮ ਰਹੀ ਮੋਹਰੀ
– ਖੇਡਾਂ ਵਤਨ ਪੰਜਾਬ ਦੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਸੀਜਨ-3 ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਹਨ। ਇਸ ਟੀਮ ਦੀ ਅਗਵਾਈ ਅੰਤਰਰਾਸ਼ਟਰੀ ਰੈਫਰੀ ਅਤੇ ਕੋਚ ਅਮਰਜੋਤ ਸਿੰਘ ਨੇ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਂਦਿਆਂ ਸਕੂਲ ਦੀ ਬਾਸਕਟਬਾਲ ਟੀਮ ਨੇ ਅੰਡਰ-17, ਅੰਡਰ-19 ਅਤੇ ਅੰਡਰ-21 ਵਿੱਚ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਲੜਕੀਆਂ ਦੀ ਟੀਮ ਨੇ ਅੰਡਰ-21 ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਅੰਡਰ-14 ਅਤੇ ਅੰਡਰ-17 ਦੇ ਮੁਕਾਬਲਿਆਂ ਵਿੱਚ ਲੜਕਿਆਂ ਨੇ ਪਹਿਲੀਆਂ ਤਿੰਨੇ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚ ਅਮਰਜੋਤ ਸਿੰਘ ਦਾ ਸਕੂਲ ਪੁੱਜੁਣ ’ਤੇ ਪ੍ਰਿੰਸੀਪਲ ਵਿਜੇ ਕਪੂਰ ਵੱਲੋਂ ਭਰਵਾਂ ਸਵਾਗਤ ਕਰਦਿਆਂ ਮੁਬਾਰਕਬਾਦ ਦਿੱਤੀ ਗਈ। ਪ੍ਰਿੰਸੀਪਲ ਵਿਜੇ ਕਪੂਰ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਬਾਸਕਟਬਾਲ ਕੋਚ ਅਮਰਜੋਤ ਸਿੰਘ ਦੇ ਸਿਰ ਬੰਨਿਆ ਹੈ। ਕੋਚ ਵੱਲੋਂ ਕਰਵਾਈ ਗਈ ਸਖਤ ਮਿਹਨਤ ਸਦਕਾ ਹੀ ਅੱਜ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰ ਸਕੇ ਹਨ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਭਵਿੱਖ ਵਿੱਚ ਵੀ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨਗੇ। ਇਸ ਮੌਕੇ ਕੋਚ ਗੁਰਮੀਤ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਆਦਿ ਹਾਜਰ ਸਨ।
