ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਮਹਾਰਾਸ਼ਟਰ ਵਿੱਚ ਪੁਲਸ ਨੇ ਕੀਤਾ ਸਕੂਲ ਵੈਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 03 October, 2024, 07:51 PM

ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਮਹਾਰਾਸ਼ਟਰ ਵਿੱਚ ਪੁਲਸ ਨੇ ਕੀਤਾ ਸਕੂਲ ਵੈਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ
ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਵਿੱਚ ਪੁਲਸ ਨੇ ਸਕੂਲ ਵੈਨ ਦੇ ਡਰਾਈਵਰ ਨੂੰ ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 30 ਸਤੰਬਰ ਨੂੰ ਉਸ ਸਮੇਂ ਵਾਪਰੀ ਜਦੋਂ ਲੜਕੀਆਂ ਸ਼ਹਿਰ ਦੇ ਵਾਨਵਾੜੀ ਇਲਾਕੇ `ਚ ਸਥਿਤ ਸਕੂਲ ਤੋਂ ਘਰ ਪਰਤ ਰਹੀਆਂ ਸਨ। ਵਾਨਵਾੜੀ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਵੈਨ `ਚ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਇਕ ਵਿਦਿਆਰਥਣ ਨੇ ਆਪਣੀ ਮਾਂ ਨੂੰ ਘਟਨਾ ਬਾਰੇ ਦੱਸਿਆ, ਜਿਸ ਨੇ ਸਕੂਲ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਦੋਸ਼ੀ ਡਰਾਈਵਰ ਸੰਜੇ ਰੈਡੀ `ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।