Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:09 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ
ਚੰਡੀਗੜ੍ਹ, 19 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।

ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ। ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top