Breaking News ਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ

ਪਵਿੱਤਰ ਗੁਰਬਾਣੀ ਦੇ ਨਿਤਨੇਮ ਵਾਲੇ ਗੁਟਕੇ ਦੀ ਆਨ ਲਾਈਨ ਲੱਗੀ ਸੇਲ ਤੇ ਸਿੱਖ ਤਾਲਮੇਲ ਕਮੇਟੀ ਕੀਤਾ ਵਿਰੋਧ

ਦੁਆਰਾ: Punjab Bani ਪ੍ਰਕਾਸ਼ਿਤ :Friday, 04 October, 2024, 09:19 AM

ਪਵਿੱਤਰ ਗੁਰਬਾਣੀ ਦੇ ਨਿਤਨੇਮ ਵਾਲੇ ਗੁਟਕੇ ਦੀ ਆਨ ਲਾਈਨ ਲੱਗੀ ਸੇਲ ਤੇ ਸਿੱਖ ਤਾਲਮੇਲ ਕਮੇਟੀ ਕੀਤਾ ਵਿਰੋਧ
ਜਲੰਧਰ : ਸਿੱਖ ਤਾਲਮੇਲ ਕਮੇਟੀ ਵੱਲੋਂ ਪਵਿੱਤਰ ਗੁਰਬਾਣੀ ਦੇ ਨਿਤਨੇਮ ਵਾਲੇ ਗੁਟਕੇ ਦੀ ਐਮਾਜ਼ੋਨ ਆਨਲਾਈਨ ਵੈੱਬਸਾਈਟ ’ਤੇ ਲੱਗੀ
ਸੇਲ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਨੇ ਦੱਸਿਆ ਕਿ ਐਮਾਜ਼ੋਨ ਆਨਲਾਈਨ ਵੈੱਬਸਾਈਟ ’ਤੇ ਉਨ੍ਹਾਂ ਦੇਖਿਆ ਕਿ ਗੁਟਕਾ ਸਾਹਿਬ ਵੇਚਣ ਲਈ ਵੱਖ-ਵੱਖ ਤਰ੍ਹਾਂ ਦੇ ਰੇਟ ਲਗਾ ਕੇ ਸੇਲ ਰਾਹੀਂ ਘੱਟਾ ਕੇ ਰੇਟ ਲਿਖ ਕੇ ਵੇਚੇ ਜਾ ਰਹੇ ਸਨ, ਜਿਸ ਤੋਂ ਬਅਦ ਕਮੇਟੀ ਮੈਂਬਰ ਤੁਰੰਤ ਹਰਕਤ ’ਚ ਆ ਕੇ ਐਮਾਜ਼ੋਨ ਦੇ ਚੌਗਿਟੀ ਬਾਈਪਾਸ ਸਥਿਤ ਦਫ਼ਤਰ ’ਚ ਜ਼ਬਰਦਸਤ ਰੋਸ ਵਿਖਾਵਾ ਕਰ ਕੇ ਦਫ਼ਤਰ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਜਿਸ ਕੰਪਨੀ ’ਚ ਗੁਰਬਾਣੀ ਦਾ ਨਿਰਾਦਰ ਹੋ ਰਿਹਾ ਹੈ। ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਐਮਾਜ਼ੋਨ ਕੰਪਨੀ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਉਪਰੰਤ ਥਾਣਾ ਮੁਖੀ ਵੱਲੋਂ ਲਿਖਤੀ ਸ਼ਿਕਾਇਤ ਮੰਗੀ ਗਈ ਤੇ ਭਰੋਸਾ ਦਿੱਤਾ ਕਿ ਪੁਲਿਸ ਪਹਿਲ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰੇਗੀ।