Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਜਦੋਂ ਤੱਕ ਸਰਹੱਦ ’ਤੇ ਫ਼ੌਜਾਂ ਦੀ ਤਾਇਨਾਤੀ ਦਾ ਮਸਲਾ ਹਲ ਨਹੀਂ ਹੁੰਦਾ, ਦੋਵੇਂ ਮੁਲਕਾਂ ਵਿਚਕਾਰ ਤਣਾਅ ਜਾਰੀ ਰਹੇਗਾ : ਜੈਸ਼ੰਕਰ

ਜਦੋਂ ਤੱਕ ਸਰਹੱਦ ’ਤੇ ਫ਼ੌਜਾਂ ਦੀ ਤਾਇਨਾਤੀ ਦਾ ਮਸਲਾ ਹਲ ਨਹੀਂ ਹੁੰਦਾ, ਦੋਵੇਂ ਮੁਲਕਾਂ ਵਿਚਕਾਰ ਤਣਾਅ ਜਾਰੀ ਰਹੇਗਾ : ਜੈਸ਼ੰਕਰ

ਜਦੋਂ ਤੱਕ ਸਰਹੱਦ ’ਤੇ ਫ਼ੌਜਾਂ ਦੀ ਤਾਇਨਾਤੀ ਦਾ ਮਸਲਾ ਹਲ ਨਹੀਂ ਹੁੰਦਾ, ਦੋਵੇਂ ਮੁਲਕਾਂ ਵਿਚਕਾਰ ਤਣਾਅ ਜਾਰੀ ਰਹੇਗਾ : ਜੈਸ਼ੰਕਰ
ਨਵੀਂ ਦਿੱਲੀ : ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਚੀਨ ਨਾਲ ਜਾਰੀ ਰੇੜਕੇ ਦਰਮਿਆਨ ਭਾਰਤ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਜਦੋਂ ਤੱਕ ਸਰਹੱਦ ’ਤੇ ਫ਼ੌਜਾਂ ਦੀ ਤਾਇਨਾਤੀ ਦਾ ਮਸਲਾ ਹਲ ਨਹੀਂ ਹੁੰਦਾ, ਦੋਵੇਂ ਮੁਲਕਾਂ ਵਿਚਕਾਰ ਤਣਾਅ ਜਾਰੀ ਰਹੇਗਾ। ਭਾਰਤ ਅਤੇ ਚੀਨ ਵਿਚਾਲੇ ਮਈ 2020 ਤੋਂ ਤਣਾਅ ਚਲਿਆ ਆ ਰਿਹਾ ਹੈ ਅਤੇ ਅਸਲ ਕੰਟਰੋਲ ਰੇਖਾ ਉਪਰ ਦੋਵੇਂ ਧਿਰਾਂ ਨੇ ਵੱਡੇ ਪੱਧਰ ’ਤੇ ਜਵਾਨਾਂ, ਟੈਂਕਾਂ, ਤੋਪਾਂ, ਰਾਕੇਟਾਂ ਅਤੇ ਲੜਾਕੂ ਜੈੱਟਾਂ ਨਾਲ ਮੋਰਚੇਬੰਦੀ ਕੀਤੀ ਹੋਈ ਹੈ। ਜੈਸ਼ੰਕਰ ਅਮਰੀਕਾ ’ਚ ਕਾਰਨੇਗੀ ਐਂਡਾਓਮੈਂਟ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਚੀਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ‘ਜਦੋਂ ਤੱਕ ਅਸਲ ਕੰਟਰੋਲ ਰੇਖਾ ’ਤੇ ਫ਼ੌਜਾਂ ਦੀ ਤਾਇਨਾਤੀ ਨਾਲ ਤਣਾਅ ਰਹੇਗਾ, ਉਦੋਂ ਤੱਕ ਦੋਵੇਂ ਮੁਲਕਾਂ ਦੇ ਬਾਕੀ ਸਬੰਧਾਂ ’ਤੇ ਉਸ ਦਾ ਪਰਛਾਵਾਂ ਪੈਂਦਾ ਰਹੇਗਾ।’ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਕਾਰ ਸਬੰਧ ਪਿਛਲੇ ਚਾਰ ਸਾਲਾਂ ਤੋਂ ਬਹੁਤੇ ਵਧੀਆ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕਾਂ ਨੇ ਸਰਹੱਦ ’ਤੇ ਸ਼ਾਂਤੀ ਬਹਾਲੀ ਲਈ ਕਈ ਸਮਝੌਤੇ ਕੀਤੇ ਸਨ ਪਰ ਚੀਨ ਨੇ 2020 ’ਚ ਉਨ੍ਹਾਂ ਦੀ ਉਲੰਘਣਾ ਕਰ ਦਿੱਤੀ। ਚੀਨ ਨਾਲ ਵਪਾਰਕ ਸਬੰਧਾਂ ਬਾਰੇ ਜੈਸ਼ੰਕਰ ਨੇ ਕਿਹਾ ਕਿ ਭਾਰਤ ਦਾ ਵਪਾਰ ਇਕ ਪੱਧਰ ’ਤੇ ਸਿਆਸੀ ਜਾਂ ਬਾਕੀ ਸਬੰਧਾਂ ਨਾਲੋਂ ਲਗਭਗ ਖੁਦਮੁਖਤਿਆਰ ਹੈ। ਜੈਸ਼ੰਕਰ ਨੇ ਪਿਛਲੇ ਤਿੰਨ ਮਹੀਨਿਆਂ ’ਚ ਘੱਟੋ ਘੱਟ ਪੰਜਵੀਂ ਵਾਰ ਅਸਲ ਕੰਟਰੋਲ ਰੇਖਾ ’ਤੇ ਭਾਰਤ ਦੀ ਸਥਿਤੀ ਬਾਰੇ ਜਨਤਕ ਤੌਰ ’ਤੇ ਬਿਆਨ ਦਿੱਤਾ ਹੈ ।

Advertisement
Advertisement
Advertisement
Advertisement
Scroll to Top